ਬਜਟ ਇਜਲਾਸ ਦੇ ਪਹਿਲੇ ਦਿਨ ਅਕਾਲੀਆਂ ਦਾ ਜ਼ੋਰਦਾਰ ਹੰਗਾਮਾ
Thursday, Feb 20, 2020 - 11:04 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਗਿਆ ਹੈ। ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬਿਕਰਮ ਮਜੀਠੀਆ ਵਲੋਂ ਗਲਾਂ 'ਚ ਬਿਜਲੀ ਦੇ ਬੱਲਬ ਪਾ ਕੇ ਬਿਜਲੀ ਦੇ ਵਧੇ ਬਿੱਲਾਂ ਦਾ ਵਿਰੋਧ ਕੀਤਾ ਗਿਆ। ਅਕਾਲੀ ਦਲ ਦੇ ਨੇਤਾਵਾਂ ਵਲੋਂ ਬਜਟ ਇਜਲਾਸ ਵਧਾਉਣ ਦੀ ਵੀ ਮੰਗ ਕੀਤੀ ਗਈ।