ਰੋਪੜ 'ਚ ਸਕੂਲ ਫੀਸਾਂ ਤੇ ਹੋਰ ਮੁੱਦਿਆਂ 'ਤੇ ਅਕਾਲੀ ਦਲ ਨੇ ਘੇਰੀ ਸਰਕਾਰ
Tuesday, Jul 07, 2020 - 05:22 PM (IST)
ਰੋਪੜ (ਸੱਜਣ) : ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਆਮ ਲੋਕਾਂ ਦੇ ਕੰਮ ਕਾਰ ਖਤਮ ਹੋ ਗਏ, ਉੱਥੇ ਹੀ ਕੇਂਦਰ ਸਰਕਾਰ ਵੱਲੋਂ ਲਗਾਤਾਰ ਵਧਾਈਆਂ ਜਾ ਰਹੀਆਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਨੂੰ ਡਾਹਢਾ ਪਰੇਸ਼ਾਨ ਹੋਣਾ ਪੈ ਰਿਹਾ ਹੈ। ਇਸ ਮੁੱਦੇ ਦਾ ਸਿਆਸੀ ਲਾਹਾ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੂਪਨਗਰ 'ਚ ਤੇਲ ਦੀਆਂ ਵਧੀਆਂ ਕੀਮਤਾਂ, ਸਕੂਲ ਫੀਸਾਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ।
ਇਸ ਰੋਸ ਰੈਲੀ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਕੀਤੀ ਗਈ। ਇਹ ਰੋਸ ਰੈਲੀ ਬੇਲਾ ਚੌਕ ਤੋਂ ਸ਼ੁਰੂ ਹੋ ਕੇ ਰੂਪਨਗਰ ਦੇ ਬਾਜ਼ਾਰਾਂ 'ਚ ਹੁੰਦੀ ਹੋਈ ਕਮੇਟੀ ਦਫ਼ਤਰ ਵਿਖੇ ਖਤਮ ਹੋਈ। ਰੋਸ ਰੈਲੀ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਾ. ਦਲਜੀਤ ਸਿੰਘ ਚੀਮਾ ਨੇ ਤੇਲ ਦੀਆਂ ਵਧੀਆਂ ਕੀਮਤਾਂ ਅਤੇ ਸਕੂਲ ਫੀਸਾਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਖਿਲਾਫ ਕਈ ਸਵਾਲ ਖੜ੍ਹੇ ਕੀਤੇ।