ਪੰਜਾਬ ਵਿਧਾਨ ਸਭਾ ਬਾਹਰ ਗੂੰਜਿਆ ''ਮਹਿੰਗੀ ਬਿਜਲੀ'' ਦਾ ਮੁੱਦਾ, ਅਕਾਲੀਆਂ ਵੱਲੋਂ ਜ਼ੋਰਦਾਰ ਹੰਗਾਮਾ

03/05/2021 10:57:29 AM

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਅੰਦਰ ਬਜਟ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਾਹਰ ਪੰਜਾਬ 'ਚ ਵੱਧ ਰਹੇ ਬਿਜਲੀ ਬਿੱਲਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ ਗਿਆ। ਅਕਾਲੀ ਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਦੀ ਮਾਰ ਝੱਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਹੱਥਾਂ 'ਚ ਬੈਨਰ ਅਤੇ ਤਖ਼ਤੀਆਂ ਫੜ੍ਹ ਕੇ ਸਰਕਾਰ ਵੱਲੋਂ ਆਮ ਲੋਕਾਂ ਤੋਂ ਵਸੂਲੇ ਜਾ ਰਹੇ ਬਿਜਲੀ ਦੇ ਵੱਧ ਰੇਟਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ।

ਇਹ ਵੀ ਪੜ੍ਹੋ : ਖ਼ੌਫਨਾਕ : ਜਿਊਣ-ਮਰਨ ਦੀਆਂ ਕਸਮਾਂ ਖਾਣ ਵਾਲਾ ਪਤੀ ਅਜਿਹਾ ਕਾਰਾ ਕਰੇਗਾ, ਪਤਨੀ ਨੇ ਸੁਫ਼ਨੇ 'ਚ ਵੀ ਨਹੀਂ ਸੀ ਸੋਚਿਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਵੱਲੋਂ 2.50 ਰੁਪਏ ਬਿਜਲੀ ਖ਼ਰੀਦ ਕੇ ਲੋਕਾਂ ਨੂੰ 10 ਰੁਪਏ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ 'ਚ ਬਿਜਲੀ ਸਰਪਲੱਸ ਸੀ ਅਤੇ ਲੋਕਾਂ ਨੂੰ ਸਸਤੀ ਬਿਜਲੀ ਦਿੱਤੀ ਜਾ ਰਹੀ ਸੀ ਪਰ ਇਸ ਵੇਲੇ ਸਰਕਾਰ ਵੱਲੋਂ ਲੋਕਾਂ 'ਤੇ ਬੇਵਜ੍ਹਾ ਬੋਝ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਲਈ ਅੱਜ ਤੋਂ ਕਰੋ ਅਪਲਾਈ, ਮੁੜ ਖੁੱਲ੍ਹਿਆ ਪੋਰਟਲ

ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਇਸ ਮੌਕੇ ਅਕਾਲੀ ਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਪੰਜਾਬ ਸਭ ਤੋਂ ਸਸਤੀ ਬਿਜਲੀ ਦੇਣ ਵਾਲੇ ਸੂਬਿਆਂ 'ਚੋਂ ਇੱਕ ਸੀ ਪਰ ਕੈਪਟਨ ਸਰਕਾਰ ਦੇ ਕਾਰਜਕਾਲ ਸਮੇਂ ਸੂਬਾ ਸਭ ਤੋਂ ਮਹਿੰਗੀ ਬਿਜਲੀ ਦੇਣ ਵਾਲੇ ਸੂਬਿਆਂ 'ਚ ਸ਼ਾਮਲ ਹੋ ਗਿਆ।

ਇਹ ਵੀ ਪੜ੍ਹੋ : 'UPSC ਸਿਵਲ ਸਰਵਿਸਿਜ਼' ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ, ਜਾਣੋ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼

ਅਕਾਲੀ ਦਲ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨੂੰ ਲੁੱਟ ਰਹੀ ਹੈ। ਅਕਾਲੀ ਵਿਧਾਇਕਾਂ ਨੇ ਕਿਹਾ ਕਿ ਜਦੋਂ ਕਾਂਗਰਸੀ ਵੋਟਾਂ ਮੰਗਣ ਲਈ ਲੋਕਾਂ ਦੇ ਘਰਾਂ 'ਚ ਜਾਣਗੇ ਤਾਂ ਬਿਜਲੀ ਦੇ ਵੱਡੇ-ਵੱਡੇ ਬਿੱਲ ਲੈ ਕੇ ਲੋਕਾਂ ਵੱਲੋਂ ਉਨ੍ਹਾਂ ਨੂੰ ਘੇਰਿਆ ਜਾਵੇਗਾ।
ਨੋਟ : ਪੰਜਾਬ 'ਚ ਲਗਾਤਾਰ ਮਹਿੰਗੀ ਹੋ ਰਹੀ ਬਿਜਲੀ ਬਾਰੇ ਦਿਓ ਆਪਣੀ ਰਾਏ

Babita

This news is Content Editor Babita