ਪੰਜਾਬ ''ਚ ਅੱਜ ਵੱਡਾ ਪ੍ਰਦਰਸ਼ਨ ਕਰੇਗਾ ''ਅਕਾਲੀ ਦਲ'', ਜਾਣੋ ਕੀ ਹੈ ਕਾਰਨ

03/08/2021 10:10:08 AM

ਪਟਿਆਲਾ (ਬਲਜਿੰਦਰ) : ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੇਸ਼ ਭਰ ’ਚ ਵੱਧ ਰਹੀਆਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨੂੰ ਹਰ ਵਰਗ ਲਈ ਮਾਰੂ ਦੱਸਿਆ। ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਪੰਜਾਬ ਭਰ ਅੰਦਰ ਅਕਾਲੀ ਦਲ ਵੱਲੋਂ ਲਗਾਤਾਰ ਵੱਧ ਰਹੀਆਂ ਤੇਲ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ’ਚ ਉਛਾਲ ਆਉਣ ਕਰ ਕੇ ਟਰਾਂਸਪੋਰਟ ਖ਼ਰਚਾ ਵੱਧਣ ਨਾਲ ਖਾਣ-ਪੀਣ ਦੀਆਂ ਵਸਤੂਆਂ ਵੀ ਮਹਿੰਗਾਈ ਹੋਣ ਲੱਗੀਆਂ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਮੁੜ ਬੰਦ ਹੋ ਸਕਦੇ ਨੇ ਰੈਸਟੋਰੈਂਟ, ਮਾਲਜ਼ ਤੇ ਸਿਨੇਮਾ ਘਰ

ਉਨ੍ਹਾਂ ਕਿਹਾ ਕਿ ਇਸ ਦਾ ਅਸਰ ਹਰ ਵਰਗ ’ਤੇ ਪੈ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਵੱਧ ਰਹੀਆਂ ਤੇਲ ਕੀਮਤਾਂ ਦਾ ਜਿੱਥੇ ਹਰ ਵਰਗ ਸੰਤਾਪ ਹੰਢਾ ਰਿਹਾ ਹੈ, ਉੱਥੇ ਹੀ ਕੇਂਦਰ ਅਤੇ ਸੂਬਾ ਸਰਕਾਰ ਆਪਣੇ ਲਾਏ ਟੈਕਸ ਰਾਹੀਂ ਵਾਧੂ ਆਮਦਨ ਕਮਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਹਿੰਗਾਈ ਤੋਂ ਬਚਾਉਣ ਲਈ ਸੂਬੇ ਵੱਲੋਂ ਲਾਇਆ ਜਾਣ ਵਾਲਾ ਵੈਟ ਅੱਧਾ ਕੀਤਾ ਜਾਵੇ ਤਾਂ ਜੋ ਕੇਂਦਰ ਸਰਕਾਰ ’ਤੇ ਵੀ ਕਸਟਮ ਡਿਊਟੀ ਘਟਾਉਣ ਲਈ ਦਬਾਅ ਪਾਇਆ ਜਾ ਸਕੇ।

ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਤੋਂ ਸ਼ੁਰੂ ਹੋਵੇਗਾ ਨਵਾਂ ਸੈਸ਼ਨ

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਤੋਂ ਪ੍ਰਤੀ ਲੀਟਰ ਲਗਭਗ 20 ਰੁਪਏ ਤੱਕ ਤੇਲ ਕੀਮਤਾਂ ਦੇ ਵੱਧਣ ਨਾਲ ਮਹਿੰਗਾਈ ਦੀ ਦਰ ਵੀ ਦੁੱਗਣੀ ਹੋ ਗਈ। ਪ੍ਰੋ. ਚੰਦੂਮਾਜਰਾ ਨੇ ਦੋਸ਼ ਲਾਇਆ ਕਿ ਕਿਸਾਨ ਸੰਘਰਸ਼ ’ਚ ਲੋਕਾਂ ਦੇ ਰੁੱਝਣ ਦਾ ਸੂਬਾ ਸਰਕਾਰ ਨਾਜਾਇਜ਼ ਫ਼ਾਇਦਾ ਚੁੱਕ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ : ਵਿਅਕਤੀ ਨੇ ਵਿਹੜੇ 'ਚ ਰਹਿੰਦੇ 2 ਮਾਸੂਮਾਂ ਦੇ ਗਲੇ ਵੱਢ ਕੀਤਾ ਕਤਲ, ਮਗਰੋਂ ਕੀਤੀ ਖ਼ੁਦਕੁਸ਼ੀ

ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੇਲ ਉੱਪਰ ਲਾਏ ਹੱਦ ਤੋਂ ਵੱਧ ਵੈਟ ਦਾ ਅਸਰ ਸਿੱਧਾ ਕਿਸਾਨਾਂ ਦੀਆਂ ਜੇਬਾਂ 'ਤੇ ਪੈ ਰਿਹਾ ਹੈ।
ਨੋਟ : ਤੇਲ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਬਾਰੇ ਦਿਓ ਰਾਏ
 


Babita

Content Editor

Related News