ਪੰਜਾਬ 'ਚ ਲੱਗ ਰਹੇ 'ਲੰਬੇ ਕੱਟਾਂ' ਖ਼ਿਲਾਫ਼ ਬਿਜਲੀ ਘਰਾਂ ਅੱਗੇ ਧਰਨੇ ਦੇਵੇਗਾ 'ਅਕਾਲੀ ਦਲ'

Thursday, Jul 01, 2021 - 01:19 PM (IST)

ਪੰਜਾਬ 'ਚ ਲੱਗ ਰਹੇ 'ਲੰਬੇ ਕੱਟਾਂ' ਖ਼ਿਲਾਫ਼ ਬਿਜਲੀ ਘਰਾਂ ਅੱਗੇ ਧਰਨੇ ਦੇਵੇਗਾ 'ਅਕਾਲੀ ਦਲ'

ਚੰਡੀਗੜ੍ਹ : ਪੰਜਾਬ 'ਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁੱਕਰਵਾਰ ਨੂੰ ਸੂਬੇ ਦੇ ਬਿਜਲੀ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਬਿਜਲੀ ਨੂੰ ਲੈ ਕੇ ਇਸ ਸਮੇਂ ਪੰਜਾਬ ਦੀ ਜਨਤਾ ਤ੍ਰਾਹ-ਤ੍ਰਾਹ ਕਰ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਬਲੈਕ ਆਊਟ', 9 ਸਾਲ ਬਾਅਦ ਲੱਗੇ ਅਣ-ਐਲਾਨੇ ਅਮਰਜੈਂਸੀ 'ਬਿਜਲੀ ਕੱਟ'

ਝੋਨੇ ਲਈ ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਮਿਲ ਰਹੀ। ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕ ਵੀ ਸੜਕਾਂ 'ਤੇ ਧਰਨੇ ਦੇਣ ਲਈ ਮਜ਼ਬੂਰ ਹੋ ਗਏ ਹਨ। ਦਲਜੀਤ ਚੀਮਾ ਨੇ ਕਿਹਾ ਕਿ ਹਸਪਤਾਲਾਂ 'ਚ ਬਿਜਲੀ ਕੱਟਾਂ ਕਾਰਨ ਮਰੀਜ਼ ਤੜਫ ਰਹੇ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਧਾਇਕਾਂ ਨਾਲ ਸ਼ਾਹੀ ਲੰਚ ਕਰ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਬਿਜਲੀ ਸੰਕਟ' ਦਰਮਿਆਨ ਇੰਡਸਟਰੀ ਲਈ ਬੰਦਿਸ਼ਾਂ ਦੇ ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਕੈਪਟਨ ਦੀ ਬਾਕੀ ਟੀਮ ਦਿੱਲੀ ਵਿਖੇ ਦੂਜੀਆਂ ਪਾਰਟੀਆਂ ਖ਼ਿਲਾਫ਼ ਸਾਜ਼ਿਸ਼ਾਂ ਘੜਨ 'ਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ : ਅੱਗ ਵਰ੍ਹਾਉਂਦੀ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਮੌਸਮ ਵਿਭਾਗ ਵੱਲੋਂ ਵਿਸ਼ੇਸ਼ ਬੁਲੇਟਿਨ ਜਾਰੀ

ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਇਨ੍ਹਾਂ ਸਭ ਦੇ ਖ਼ਿਲਾਫ਼ ਅਕਾਲੀ ਦਲ ਵੱਲੋਂ ਬਿਜਲੀ ਬੋਰਡ ਦਫ਼ਤਰਾਂ ਸਾਹਮਣੇ ਰੋਸ ਮੁਜ਼ਾਹਰੇ ਕੀਤੇ ਜਾਣਗੇ ਤਾਂ ਜੋ ਲੋਕਾਂ ਦੀ ਆਵਾਜ਼ ਨੂੰ ਸਰਕਾਰ ਦੇ ਬੋਲੇ ਕੰਨਾਂ ਤੱਕ ਪਹੁੰਚਾਇਆ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News