ਗੁਰਦੁਆਰਾ ਅੰਬ ਸਾਹਿਬ ਵਿਖੇ ਵੱਡੀ ਗਿਣਤੀ 'ਚ ਪੁੱਜੇ ਅਕਾਲੀ ਵਰਕਰ, ਪੁਲਸ ਨੇ ਵਧਾਈ ਸੁਰੱਖਿਆ (ਤਸਵੀਰਾਂ)
Wednesday, Sep 29, 2021 - 12:24 PM (IST)

ਮੋਹਾਲੀ (ਪਰਦੀਪ) : ਕੇਂਦਰ ਸਰਕਾਰ ਦੇ ਭਾਰਤਮਾਲਾ ਪ੍ਰਾਜੈਕਟ ਤਹਿਤ ਪੰਜਾਬ ਭਰ ਦੀਆਂ ਜ਼ਮੀਨਾਂ ਨੂੰ ਸੜਕਾਂ ਦੇ ਨਿਰਮਾਣ ਲਈ ਐਕਵਾਇਰ ਕਰਨ ਦੇ ਮਾਮਲੇ ਵਿੱਚ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚੰਨੀ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ
ਇਸ ਮੌਕੇ 'ਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ ਕਾਲੀਆਂ ਝੰਡੀਆਂ ਲੈ ਕੇ ਪੁੱਜੇ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਪਏ ਕਲੇਸ਼ 'ਤੇ ਅਕਾਲੀ ਦਲ ਨੇ ਕੱਸਿਆ ਵੱਡਾ ਤੰਜ, ਆਖ ਦਿੱਤੀ ਇਹ ਗੱਲ
ਅਕਾਲੀ ਦਲ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕੀਤਾ ਜਾਣਾ ਹੈ। ਇਸ ਦੇ ਮੱਦੇਨਜ਼ਰ ਪੁਲਸ ਨੇ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ