ਅਕਾਲੀ ਦਲ ਅੱਜ ਕਰੇਗਾ ਵਿਰੋਧ ਪ੍ਰਦਰਸ਼ਨ, ਪਾਰਟੀ ਦਾ ਵਫ਼ਦ ਰਾਜਪਾਲ ਨਾਲ ਕਰੇਗਾ ਮੁਲਾਕਾਤ
Saturday, Jul 29, 2023 - 08:46 AM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਅਕਾਲੀ ਦਲ ਦਾ ਇਕ ਵਫ਼ਦ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪੇਗਾ। ਦਰਅਸਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਕ ਟਵੀਟ ਕੀਤਾ ਗਿਆ ਹੈ, ਜਿਸ 'ਚ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਸਿੱਖਾਂ ਦੇ ਮਾਮਲਿਆਂ 'ਚ ਦਖ਼ਲ ਨਾ ਦੇਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਮੁੱਖ ਮੰਤਰੀ ਸਿੱਖਾਂ ਦੇ ਧਾਰਮਿਕ ਮਾਮਲਿਆਂ 'ਚ ਦਖ਼ਲ-ਅੰਦਾਜ਼ੀ ਕਰਨਾ ਬੰਦ ਕਰਨ। ਖ਼ਾਲਸਾ ਪੰਥ ਉਨ੍ਹਾਂ ਦੇ ਇਸ ਵਰਤਾਰੇ ਨੂੰ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਅਕਾਲੀ ਦਲ ਖ਼ਾਲਸਾ ਪੰਥ ਦੀਆਂ ਧਾਰਮਿਕ ਭਾਵਨਾਵਾਂ ਦੇ ਨੁਮਾਇੰਦੇ ਵਜੋਂ ਸੋਮਵਾਰ ਨੂੰ ਸੂਬਾ ਵਿਆਪੀ ਰੋਸ ਮੁਜ਼ਾਹਰੇ ਕਰੇਗਾ। ਉਨ੍ਹਾਂ ਦੀ ਸਰਕਾਰ ਵੱਲੋਂ ਖ਼ਾਲਸਾ ਪੰਥ ਦੇ ਧਾਰਮਿਕ ਮਾਮਲਿਆਂ 'ਚ ਕੀਤੀ ਜਾ ਰਹੀ ਨਾਜਾਇਜ਼ ਦਖ਼ਲ-ਅੰਦਾਜ਼ੀ ਦਾ ਵਿਰੋਧ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਪਾਰਟੀ ਦਾ ਇਕ ਵਫ਼ਦ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਅਤੇ ਉਨ੍ਹਾਂ ਨੂੰ ਅਪੀਲ ਕਰੇਗਾ ਕਿ ਉਹ ਮੁੱਖ ਮੰਤਰੀ ਨੂੰ ਸਿੱਖ ਧਾਰਮਿਕ ਮਾਮਲਿਆਂ 'ਚ ਲਗਾਤਾਰ ਦਖ਼ਲ-ਅੰਦਾਜ਼ੀ ਕਰਨ ਤੋਂ ਰੋਕਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ