ਪ੍ਰੈੱਸ ਕਾਨਫਰੰਸ ਰੱਦ ਕਰਕੇ ਧਰਨੇ ''ਤੇ ਪੁੱਜੇ ਸੁਖਬੀਰ ਬਾਦਲ ਪੁਲਸ ਹਿਰਾਸਤ ''ਚ

Monday, Nov 05, 2018 - 03:26 PM (IST)

ਪ੍ਰੈੱਸ ਕਾਨਫਰੰਸ ਰੱਦ ਕਰਕੇ ਧਰਨੇ ''ਤੇ ਪੁੱਜੇ ਸੁਖਬੀਰ ਬਾਦਲ ਪੁਲਸ ਹਿਰਾਸਤ ''ਚ

ਚੰਡੀਗੜ੍ਹ : ਸੋਮਵਾਰ ਨੂੰ ਆਪਣੀ ਪ੍ਰੈੱਸ ਕਾਨਫਰੰਸ ਰੱਦ ਕਰਨ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਚਾਨਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘੇਰਨ ਲਈ ਪੁੱਜ ਗਏ ਪਰ ਪੁਲਸ ਨੇ ਉਨ੍ਹਾਂ ਨੂੰ ਰਸਤੇ 'ਚ ਹੀ ਹਿਰਾਸਤ 'ਚ ਲੈ ਲਿਆ। ਉਨ੍ਹਾਂ ਦੇ ਨਾਲ ਬਾਕੀ ਅਕਾਲੀ ਆਗੂਆਂ ਨੂੰ ਵੀ ਹਿਰਾਸਤ 'ਚ ਲਿਆ ਗਿਆ। ਉਕਤ ਸਭ ਨੂੰ ਸੈਕਟਰ-3 ਦੇ ਪੁਲਸ ਥਾਣੇ ਵਿਖੇ ਨਜ਼ਰਬੰਦ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਤਿਹਾਸ ਦੀਆਂ ਕਿਤਾਬਾਂ ਦੇ ਮਾਮਲੇ 'ਤੇ ਕੈਪਟਨ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਚੱਲਦਿਆਂ ਹੀ ਉਨ੍ਹਾਂ ਵਲੋਂ ਸੋਮਵਾਰ ਨੂੰ ਕੈਪਟਨ ਦੀ ਕੋਠੀ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀ ਚੰਡੀਗੜ੍ਹ ਪੁਲਸ ਵਲੋਂ ਲਾਏ ਬੈਰੀਕੇਡਸ ਤੋੜਦੇ ਹੋਏ ਅਕਾਲੀ ਆਗੂ ਅੱਗੇ ਵੀ ਵਧ ਗਏ ਅਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਪ੍ਰਦਰਸ਼ਨ ਦੌਰਾਨ ਅਕਾਲੀ ਦਲ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਜਲਦ ਤੋਂ ਜਲਦ ਸਿੱਖ ਕੌਮ ਤੋਂ ਮੁਆਫੀ ਮੰਗਣ ਅਤੇ ਇਸ ਗੁਨਾਹ ਪਿੱਛੇ ਜ਼ਿੰਮੇਵਾਰ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਇਸ ਬਾਰੇ ਤੁਰੰਤ ਕਦਮ ਨਾ ਚੁੱਕੇ ਗਏ ਤਾਂ ਅਕਾਲੀ ਦਲ ਵਲੋਂ ਸ਼ੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। 


author

Babita

Content Editor

Related News