ਕਾਂਗਰਸ ਸਰਕਾਰ ਖਿਲਾਫ ਅਕਾਲੀ ਦਲ ਦਾ ਧਰਨਾ, ਕੀਤੀਆਂ ਇਹ ਮੰਗਾਂ

11/21/2017 6:33:35 PM

ਜਲੰਧਰ(ਸੋਨੂੰ)— ਇਥੋਂ ਦੇ ਫਿਲੌਰ 'ਚ ਸਮੱਸਿਆਵਾਂ ਨੂੰ ਲੈ ਕੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦੱਲ ਕਾਂਗਰਸ ਸਰਕਾਰ ਖਿਲਾਫ ਧਰਨਾ ਦਿੱਤਾ ਗਿਆ। ਇਸ ਧਰਨੇ 'ਚ ਕਾਂਗਰਸ ਸਰਕਾਰ ਨੂੰ ਲੋਕ ਵਿਰੋਧ ਦੱਸਦੇ ਹੋਏ ਨੇਤਾਵਾਂ ਨੇ ਕਿਹਾ ਕਿ 800 ਪ੍ਰਾਇਮਰੀ ਸਕੂਲ ਬੰਦ ਕਰਨ ਦਾ ਸਰਕਾਰ ਦਾ ਫੈਸਲਾ ਗਰੀਬ ਬੱਚਿਆਂ ਨੂੰ ਸਿੱਖਿਆ ਤੋਂ ਵਾਂਝੇ ਕਰਨਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਕੂਲ ਨੂੰ ਫਿਰ ਤੋਂ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਚੋਣਾਵੀ ਵਾਅਦਿਆਂ ਮੁਤਾਬਕ ਸਰਕਾਰ ਨੇ ਅਜੇ ਤੱਕ ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਕੀਤੇ ਹਨ, ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਸਰਕਾਰ ਨੇ ਸ਼ਗਨ ਸਕੀਮ ਅਧੀਨ 51 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਸੀ, ਜਿਸ ਦੇ ਬਾਅਦ ਇਸ ਯੋਜਨਾ ਨੂੰ ਬੰਦ ਕਰ ਦਿੱਤਾ ਗਿਆ ਅਤੇ ਪਿਛਲਾ ਬਚਾਇਆ ਅੱਜ ਵੀ ਬਾਕੀ ਹੈ, ਜਿਸ ਕਾਰਨ ਲੋਕ ਸਰਕਾਰ ਤੋਂ ਨਿਰਾਸ਼ ਹਨ। 

PunjabKesari
ਸ਼੍ਰੋਮਣੀ ਅਕਾਲੀ ਦਲ ਨੇ ਗਰੀਬ ਲੋਕਾਂ ਲਈ ਆਟਾ-ਦਾਲ ਦੀ ਸਕੀਮ ਸ਼ੁਰੂ ਕੀਤੀ ਸੀ ਪਰ ਮੌਜੂਦਾ ਸਰਕਾਰ ਨੇ ਇਸ ਸਕੀਮ ਦੇ ਅਧੀਨ ਕੋਈ ਲਾਭ ਲੋਕਾਂ ਨੂੰ ਨਹੀਂ ਦਿੱਤਾ। ਅਕਾਲੀ ਨੇਤਾਵਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ ਨਹੀਂ ਤਾਂ ਲਗਾਤਾਰ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਸ਼ਾਹਕੋਟ ਦੇ ਵਿਧਾਇਕ ਅਤੇ ਅਕਾਲੀ ਨੇਤਾ ਅਜੀਤ ਸਿੰਘ ਕੋਹਾੜ ਵੀ ਮੌਜੂਦ ਸਨ।


Related News