ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਨੇ ਕੀਤਾ ਪ੍ਰਦਰਸ਼ਨ
Tuesday, Jun 26, 2018 - 12:25 PM (IST)

ਜਲੰਧਰ (ਸੋਨੂੰ)— ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ 'ਤੇ ਅਕਾਲੀ ਦਲ ਵੱਲੋਂ ਮੰਗਲਵਾਰ ਨੂੰ ਸੂਬੇ ਭਰ 'ਚ ਪੰਜਾਬ ਸਰਕਾਰ ਖਿਲਾਫ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਚਲਦਿਆਂ ਜਲੰਧਰ 'ਚ ਡੀ. ਸੀ. ਦਫਤਰ ਦੇ ਬਾਹਰ ਅਕਾਲੀ ਦਲ ਦੇ ਦਿੱਗਜ ਨੇਤਾ ਬੀਬੀ ਜਾਗੀਰ ਕੌਰ, ਵਿਧਾਇਕ ਪਵਨ ਕੁਮਾਰ ਟੀਨੂੰ, ਸਰਬਜੀਤ ਸਿੰਘ ਮੱਕੜ ਆਦਿ ਵੱਲੋਂ ਧਰਨਾ ਲਗਾਇਆ ਗਿਆ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅੱਜ ਪੈਟਰੋਲ-ਡੀਜ਼ਲ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦਾ ਜਾ ਰਿਹਾ ਹੈ। ਇਸ ਲਈ ਕੇਂਦਰ ਅਤੇ ਸੂਬਾ ਦੋਵੇਂ ਸਰਕਾਰਾਂ ਜ਼ਿੰਮੇਵਾਰ ਹਨ। ਪੰਜਾਬ ਸਰਕਾਰ ਨੂੰ ਪਹਿਲ ਕਰਦੇ ਹੋਏ ਆਪਣੇ ਵੱਲੋਂ ਪੈਟਰੋਲ 'ਤੇ ਲਗਾਇਆ ਜਾਂਦਾ ਵੈਟ ਘੱਟ ਕਰਨਾ ਚਾਹੀਦਾ ਹੈ।