ਚੰਡੀਗੜ੍ਹ ''ਚ ਅੱਜ ਅਕਾਲੀ ਕਰਨਗੇ ਪ੍ਰਦਰਸ਼ਨ, ਪੁਲਸ ਨੇ ਕੀਤੇ ਪੁਖ਼ਤਾ ਪ੍ਰਬੰਧ
Thursday, Jul 27, 2023 - 11:25 AM (IST)

ਚੰਡੀਗੜ੍ਹ : ਚੰਡੀਗੜ੍ਹ 'ਚ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਆਗੂ ਪੰਜਾਬ ਸਬੰਧੀ ਮੁੱਦਿਆਂ 'ਤੇ ਵਿਰੋਧ ਪ੍ਰਦਰਸ਼ਨ ਕਰਨਗੇ। ਅਕਾਲੀ ਕਾਰਕੁੰਨਾਂ ਵੱਲੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਕਾਲੀਆਂ ਵੱਲੋਂ ਪੰਜਾਬ ਕਾਂਗਰਸ ਭਵਨ ਸਾਹਮਣੇ ਵੀ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਫਿਲਹਾਲ ਅਕਾਲੀ ਦਲ ਦੇ ਪ੍ਰਦਰਸ਼ਨ ਦੀ ਸੂਚਨਾ 'ਤੇ ਚੰਡੀਗੜ੍ਹ ਪੁਲਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਸ ਅਕਾਲੀ ਆਗੂਆਂ ਅਤੇ ਕਾਰਕੁੰਨਾਂ ਦੀ ਹਰ ਹਰਕਤ 'ਤੇ ਪੂਰੀ ਤਰ੍ਹਾਂ ਨਾਲ ਨਜ਼ਰ ਰੱਖ ਰਹੀ ਹੈ।