ਮੋਹਾਲੀ ''ਚ ਅਕਾਲੀ ਦਲ ਦਾ ਹੱਲਾ ਬੋਲ, ਤੇਲ ''ਤੇ ਵੈਟ ਘਟਾਉਣ ਦੀ ਮੰਗ

07/07/2020 11:31:19 AM

ਮੋਹਾਲੀ (ਬਠਲਾ, ਪਬਲਾ, ਕਮਲਜੀਤ) : ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਗਿਆ ਅਤੇ ਤੇਲ 'ਤੇ ਵੈਟ ਘਟਾਉਣ ਦੀ ਮੰਗ ਕੀਤੀ ਗਈ।

ਅਕਾਲੀ ਦਲ ਦੇ ਵਰਕਰਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਅਕਾਲੀ ਦਲ ਦੇ ਆਗੂਆਂ ਵੱਲੋਂ ਰਾਸ਼ਨ ਵੰਡ ਘੋਟਾਲੇ ਦੀ ਜਾਂਚ ਕਰਾਉਣ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ਤੇ ਪੰਜਾਬ ਸਰਕਾਰ 'ਤੇ ਲਾਏ ਰਗੜੇ

ਇਸ ਦੇ ਨਾਲ ਹੀ ਸਰਕਾਰ ਵੱਲੋਂ ਕੱਟੇ ਗਏ ਨੀਲੇ ਕਾਰਡਾਂ ਨੂੰ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ। ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਡੀਜ਼ਲ ਅਤੇ ਪੈਟਰੋਲ 'ਤੇ ਸਰਕਾਰ ਟੈਕਸਾਂ ਦੀ ਭਰਮਾਰ ਕਰ ਰਹੀ ਹੈ, ਜਿਸ ਕਾਰਨ ਮਹਿੰਗਾਈ ਦੇ ਚੱਲਦਿਆਂ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਅਕਾਲੀਆਂ ਨੇ ਦੋਸ਼ ਲਾਇਆ ਕਿ ਪੰਜਾਬ ਦੀ ਬਿਜਲੀ ਸਭ ਤੋਂ ਮਹਿੰਗੀ ਹੈ ਅਤੇ ਬਿਜਲੀ ਦੀ ਕੀਮਤਾਂ ਦੇ ਵਾਧੇ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਸਕੂਲ ਫੀਸਾਂ 'ਤੇ ਮਾਮਲੇ 'ਤੇ ਵੀ ਇਤਰਾਜ਼ ਜ਼ਾਹਰ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਜਦੋਂ ਸਕੂਲ ਹੀ ਬੰਦ ਹਨ ਤਾਂ ਫਿਰ ਫੀਸਾਂ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਸ ਸਮੇਂ ਦੀ ਫੀਸ ਸਰਕਾਰ ਨੂੰ ਸਕੂਲਾਂ ਦੇ ਖਾਤਿਆਂ 'ਚ ਪਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕੋਰੋਨਾ ਪੀੜਤ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਲਏ ਨਮੂਨੇ

Babita

This news is Content Editor Babita