ਮਾਨਸੂਨ ਇਜਲਾਸ : ਅਕਾਲੀ ਦਲ ਤੇ ਆਪ ਵਲੋਂ ਸਦਨ 'ਚੋਂ ਵਾਕਆਊਟ

08/05/2019 1:00:53 PM

ਚੰਡੀਗੜ੍ਹ (ਵਰੁਣ) : ਪੰਜਾਬ ਵਿਧਾਨ ਸਭਾ 'ਚ ਮਾਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਸਦਨ 'ਚੋਂ ਵਾਕਆਊਟ ਕਰ ਦਿੱਤਾ ਗਿਆ। ਅਕਾਲੀ ਦਲ ਨੇ ਸੀ. ਬੀ. ਆਈ. ਦੀ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਦਨ 'ਚ ਖੂਬ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕੀਤੇ, ਜਿਸ ਤੋਂ ਬਾਅਦ ਉਨ੍ਹਾਂ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ। ਇਸ ਦੌਰਾਨ ਅਕਾਲੀ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਸਿਰਫ 2 ਦਿਨਾਂ ਦਾ ਹੈ, ਜਿਸ 'ਚ ਪੰਜਾਬ ਦੇ ਵੱਡੇ ਮੁੱਦਿਆਂ ਦੀ ਗੱਲ ਨਹੀਂ ਹੋ ਸਕੇਗੀ।

ਵਿਰੋÎਧੀ ਧਿਰਾਂ ਦੇ ਵਿਧਾਇਕਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਜਾਣ-ਬੁੱਝ ਕੇ ਲੋਕਾਂ ਦੇ ਮੁੱਦਿਆਂ ਤੋਂ ਮੂੰਹ ਫੇਰ ਰਹੀ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਸ 'ਚ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਮਿਲ ਕੇ ਖੇਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜੀ ਹੋਈ ਹੈ ਪਰ ਸਰਕਾਰ ਕੁਝ ਨਹੀਂ ਕਰ ਪਾ ਰਹੀ।  ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵਲੋਂ ਬਿਜਲੀ ਦੇ ਮੁੱਦੇ 'ਤੇ ਸਦਨ 'ਚ ਹੰਗਾਮਾ ਕਰਨ ਤੋਂ ਬਾਅਦ ਵਾਕਆਊਟ ਕਰ ਦਿੱਤਾ ਗਿਆ।

Babita

This news is Content Editor Babita