ਨਾਭਾ ਦੇ ਪਿੰਡ ਮੈਹੰਸ ''ਚ ਰੁਕੀ ਵੋਟਿੰਗ, ਅਕਾਲੀਆਂ ਨੇ ਪਾਇਆ ਵਿਘਨ

09/19/2018 8:58:14 AM

ਨਾਭਾ (ਰਾਹੁਲ) : ਨਾਭਾ ਦੇ ਪਿੰਡ ਮੈਹੰਸ 'ਚ ਜ਼ਿਲਾ ਪਰਿਸ਼ਦ ਤੇ ਪੰਚਾਇਤ ਸਮਿਤੀ ਲਈ ਵੋਟਾਂ ਪੈਣ ਦਾ ਕੰਮ ਰੁਕ ਗਿਆ ਹੈ। ਅਸਲ 'ਚ ਇੱਥੇ ਵੋਟਾਂ ਪੈਣ ਤੋਂ ਪਹਿਲਾਂ ਹੀ ਅਕਾਲੀ ਦਲ ਵਲੋਂ ਬੂਥ 'ਤੇ ਧਰਨਾ ਦੇ ਦਿੱਤਾ ਗਿਆ। ਇਸ ਧਰਨੇ ਦੌਰਾਨ ਅਕਾਲੀ ਦਲ ਦੇ ਵਰਕਰਾਂ ਨੇ ਕਾਂਗਰਸ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸ਼ਹਿ 'ਤੇ ਵਾਰਡ ਬੰਦੀ ਨੂੰ ਪੂਰੀ ਤਰ੍ਹਾਂ ਉਥਲ-ਪੁਥਲ ਕਰ ਦਿੱਤਾ ਗਿਆ ਹੈ ਅਤੇ ਅੱਜ 2 ਦਿਨ ਪਹਿਲਾਂ ਸੂਚੀ ਜਾਰੀ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਅਕਾਲੀ ਵਰਕਰਾਂ ਨੇ ਕਿਹਾ ਕਿ ਕਿਸੇ ਵੀ ਕੀਮਤ 'ਚ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਉਹ ਬੂਥ 'ਤੇ ਤਾਲਾ ਲਾ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ।