ਮੋਗਾ ਵਿਖੇ ਅਕਾਲੀ ਦਲ ਦੀ 14 ਦਸੰਬਰ ਦੀ ਰੈਲੀ ਕਾਂਗਰਸ ਦੀਆਂ ਜੜ੍ਹਾਂ ਹਿਲਾ ਦੇਵੇਗੀ : ਡੱਲਾ
Saturday, Dec 04, 2021 - 04:37 PM (IST)

ਧਰਮਕੋਟ (ਸਤੀਸ਼) : ਧਰਮਕੋਟ ਹਲਕੇ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਜੱਥੇਦਾਰ ਤੋਤਾ ਸਿੰਘ ਦੀ ਚੋਣ ਮੁਹਿੰਮ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਵਿਖੇ 14 ਦਸੰਬਰ ਨੂੰ ਹੋਣ ਜਾ ਰਹੀ ਰੈਲੀ ਦੇ ਸਬੰਧ ਵਿੱਚ ਰਾਜਿੰਦਰ ਸਿੰਘ ਡੱਲਾ ਸਿਆਸੀ ਸਕੱਤਰ, ਜਥੇਦਾਰ ਤੋਤਾ ਸਿੰਘ ਵੱਲੋਂ ਧਰਮਕੋਟ ਹਲਕੇ ਅੰਦਰ ਸ਼ੁਰੂ ਕੀਤੀਆਂ ਗਈਆਂ ਸਰਗਰਮੀਆਂ ਨੂੰ ਲੈ ਕੇ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿਚ ਅੱਜ ਰਜਿੰਦਰ ਸਿੰਘ ਡੱਲਾ ਵੱਲੋਂ ਧਰਮਕੋਟ ਹਲਕੇ ਦੇ ਪਿੰਡ ਬਾਜੇਕੇ ਵਿਖੇ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਹਾਜ਼ਰ ਇਕੱਠ ਨੂੰ ਪਾਰਟੀ ਦੇ ਪ੍ਰੋਗਰਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ 'ਤੇ ਰਜਿੰਦਰ ਸਿੰਘ ਡੱਲਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਵੱਲੋਂ ਰੋਜ਼ਾਨਾ ਐਲਾਨ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਕਾਂਗਰਸ ਦੀ ਸਰਕਾਰ ਦੀ ਨੀਅਤ ਅਤੇ ਨੀਤੀ ਦੋਹਾਂ ਵਿੱਚ ਖੋਟ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਹਿੰਦਾ ਹੈ, ਕਰਕੇ ਵਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਧਰਮਕੋਟ ਹਲਕੇ ਦਾ ਜੋ ਰਿਕਾਰਡ ਵਿਕਾਸ ਜੱਥੇਦਾਰ ਤੋਤਾ ਸਿੰਘ ਵੱਲੋਂ ਕਰਵਾਇਆ ਗਿਆ ਹੈ, ਉਹ ਆਪਣੇ ਆਪ ਵਿਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਜੱਥੇਦਾਰ ਤੋਤਾ ਸਿੰਘ ਵੱਲੋਂ ਲਿਆਂਦੇ ਗਏ ਬਾਜੇ ਕੇ ਦੇ ਡਿਗਰੀ ਕਾਲਜ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਤੋਂ ਮੌਜੂਦਾ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀ ਦਾ ਪਤਾ ਚੱਲਦਾ ਹੈ। ਇਸ ਮੌਕੇ 'ਤੇ ਰਜਿੰਦਰ ਸਿੰਘ ਡੱਲਾ ਨੇ ਹਾਜ਼ਰ ਇਕੱਠ ਨੂੰ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਕਿਲੀ ਚਾਹਲਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ।
Related News
ਪ੍ਰਤਾਪ ਬਾਜਵਾ ਦੇ ਬਿਆਨ ''ਤੇ ਕਾਂਗਰਸ ''ਤੇ ਵਰ੍ਹੇ ਮੰਤਰੀ ਗੋਇਲ, ਕਿਹਾ- ''ਕਾਂਗਰਸ ਦੀ ਪਾਕਿਸਤਾਨ ਨਾਲ ਹੈ ਇੰਟੀਮੇਸੀ''
