8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ ਦਾ ਲਿਆ ਜਾਇਜ਼ਾ

Sunday, Nov 22, 2026 - 09:45 AM (IST)

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ (ਅੰਕੁਰ) : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਰੈਲੀ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਕੀਤੀ ਜਾਵੇਗੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਵਾਲੀ ਥਾਂ ’ਤੇ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ। ਪਾਰਟੀ ਵੱਲੋਂ ਪੰਜਾਬ ਭਰ ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਵੱਡਾ ਇਕੱਠ ਕਰਨ ਦੀ ਯੋਜਨਾ ਹੈ।

ਇਸ ਦੌਰਾਨ ਭਾਜਪਾ ਦੀ ਕੇਂਦਰੀ ਲੀਡਰਸ਼ਿਪ, ਖ਼ਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੈਲੀ ’ਚ ਸ਼ਾਮਲ ਹੋਣ ਸਬੰਧੀ ਸੋਸ਼ਲ ਮੀਡੀਆ ’ਤੇ ਚਰਚਾਵਾਂ ਚੱਲ ਰਹੀਆਂ ਹਨ, ਪਰ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ। ਗੱਠਜੋੜ ਬਾਰੇ ਵੀ ਦੋਵਾਂ ਪਾਰਟੀਆਂ ਵੱਲੋਂ ਕੋਈ ਅੰਤਿਮ ਫ਼ੈਸਲਾ ਜਨਤਕ ਨਹੀਂ ਕੀਤਾ ਗਿਆ।


author

Babita

Content Editor

Related News