ਉਪ-ਚੋਣ ’ਚੋਂ ਅਕਾਲੀ ਦਲ ਮੈਦਾਨ ਛੱਡ ਕੇ ਭੱਜਿਆ, ਕਾਂਗਰਸ ’ਚ ਨਿਰਾਸ਼ਾ ਦਾ ਮਾਹੌਲ : ਹਰਪਾਲ ਚੀਮਾ

05/08/2023 8:38:28 PM

ਜਲੰਧਰ (ਧਵਨ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਜਲੰਧਰ ਲੋਕ ਸਭਾ ਸੀਟ ਦੀ ਉਪ-ਚੋਣ ’ਚ ਅਕਾਲੀ ਦਲ ਤਾਂ ਮੈਦਾਨ ਛੱਡ ਕੇ ਭੱਜ ਗਿਆ ਹੈ ਅਤੇ ਕਾਂਗਰਸ ’ਚ ਨਿਰਾਸ਼ਾ ਦਾ ਮਾਹੌਲ ਹੈ। ਉਨ੍ਹਾਂ ਦਾਅਵਾ ਕੀਤਾ ਜਲੰਧਰ ਸੀਟ ’ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੈ ਅਤੇ ਇਸ ਨਾਲ ਸਾਰੀਆਂ ਵਿਰੋਧੀ ਪਾਰਟੀਆਂ ’ਚ ਖਲਬਲੀ ਮਚੀ ਹੋਈ ਹੈ। ਪੇਂਡੂ ਖੇਤਰਾਂ ’ਚ ਇਕਪਾਸੜ ਮੁਕਾਬਲਾ ਨਜ਼ਰ ਆ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਨੇ ਪੂਰੀ ਤਰ੍ਹਾਂ ਬੜ੍ਹਤ ਲਈ ਹੋਈ ਹੈ। ਸ਼ਹਿਰੀ ਖੇਤਰਾਂ ਵਿਚ ਵੀ ਪਾਰਟੀ ਦੀ ਕਾਰਗੁਜ਼ਾਰੀ ਕਾਫ਼ੀ ਚੰਗੀ ਰਹਿਣ ਵਾਲੀ ਹੈ ਕਿਉਂਕਿ ਲੋਕ ਅਜੇ ਸਾਬਕਾ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਨੂੰ ਭੁੱਲੇ ਨਹੀਂ। ਉਨ੍ਹਾਂ ਕਿਹਾ ਕਿ ਕਿਵੇਂ ਸਾਬਕਾ ਮੰਤਰੀਆਂ ਨੇ ਵਿਜੀਲੈਂਸ ਬਿਊਰੋ ਨੂੰ ਰਿਸ਼ਵਤ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ, ਇਹ ਸਭ ਜਨਤਾ ਦੇ ਸਾਹਮਣੇ ਹੈ।

ਇਹ ਵੀ ਪੜ੍ਹੋ : ਜਾਮ ਦੀ ਸਮੱਸਿਆ ਨਾਲ ਜੂਝ ਰਹੇ ਲੁਧਿਆਣਾ ਵਿਚ ਲਾਗੂ ਹੋਵੇਗਾ ਟ੍ਰੈਫਿਕ ਮੈਨੇਜਮੈਂਟ ਪਲਾਨ

ਵਿੱਤ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ਦੇ ਆਧਾਰ ’ਤੇ ਆਮ ਆਦਮੀ ਪਾਰਟੀ ਜਨਤਾ ਕੋਲੋਂ ਵੋਟਾਂ ਮੰਗ ਰਹੀ ਹੈ। ਜੇ ਅਸੀਂ ਅਗਲੇ ਇਕ ਸਾਲ ਵਿਚ ਜਲੰਧਰ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕੀਤਾ ਤਾਂ ਲੋਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਸਾਨੂੰ ਵੋਟ ਨਾ ਪਾਉਣ। ਚੀਮਾ ਨੇ ਕਿਹਾ ਕਿ ਅਕਾਲੀ ਦਲ ਮੈਦਾਨ ਛੱਡ ਕੇ ਇਸ ਲਈ ਭੱਜ ਗਿਆ ਹੈ ਕਿਉਂਕਿ ਉਸ ਨੂੰ ਲੱਗ ਰਿਹਾ ਹੈ ਕਿ ਉਹ ਚੌਥੇ ਸਥਾਨ ’ਤੇ ਪੱਛੜ ਗਿਆ ਹੈ। ਉਨ੍ਹਾਂ ਭਾਜਪਾ ’ਤੇ ਦੋਸ਼ ਲਾਇਆ ਕਿ ਉਹ ਸ਼ਹਿਰੀ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਸਮਾਂ ਰਹਿੰਦੇ ਸ਼ਹਿਰੀ ਜਨਤਾ ਨੇ ਵੀ ਉਸ ਨੂੰ ਰਿਜੈਕਟ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਮੁੱਢਲੀ ਸਿਹਤ ਸੁਰੱਖਿਆ ਵਿਚ ਆਯੁਸ਼ ਨੂੰ ਉਤਸ਼ਾਹ ਨਾਲ ਹੀ ਸੁਧਰ ਸਕਦਾ ਹੈ ਹੈਲਥ ਸਿਸਟਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


Anuradha

Content Editor

Related News