ਪਾਰਟੀ ''ਚੋਂ ਕੱਢੇ ਜਾਣ ''ਤੇ ਬੋਲੇ ਅਜਨਾਲਾ, ਸੁਖਬੀਰ ਦੇ ਫੈਸਲੇ ਨੂੰ ਨਹੀਂ ਮੰਨਦੇ (ਵੀਡੀਓ)
Monday, Nov 12, 2018 - 03:32 PM (IST)
ਅੰਮ੍ਰਿਤਸਰ - - ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਸੀਨੀਅਰ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਡਾ. ਰਤਨ ਸਿੰਘ ਅਜਨਾਲਾ ਸਮੇਤ ਉਨ੍ਹਾਂ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 6 ਸਾਲ ਲਈ ਪਾਰਟੀ 'ਚੋਂ ਬਾਹਰ ਕਰ ਦਿੱਤਾ ਹੈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਤਨ ਸਿੰਘ ਅਜਾਨਾਲਾ ਨੇ ਸੁਖਬੀਰ ਸਿੰਘ ਬਾਦਲ ਤੇ ਮਜੀਠੀਆ 'ਤੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਉਹ ਸੁਖਬੀਰ ਨੂੰ ਪ੍ਰਧਾਨਗੀ ਦੇ ਕਾਬਲ ਨਹੀਂ ਸਮਝਦੇ ਕਿਉਂਕਿ ਉਸ ਨੇ ਹਮੇਸ਼ਾ ਹੀ ਗਲਤ ਫੈਸਲੇ ਲਏ ਹਨ। ਇਲ ਲਈ ਉਹ ਸੁਖਬੀਰ ਦੇ ਕਿਸੇ ਫੈਸਲੇ ਨੂੰ ਨਹੀਂ ਮੰਨਦੇ। ਇਸ ਦੌਰਾਨ ਉਨ੍ਹਾਂ ਨੇ ਮਜੀਠੀਆ ਖਿਲਾਫ ਬੋਲਦਿਆਂ ਕਿਹਾ ਕਿ ਜੇਕਰ ਉਹ ਸੁਖਬੀਰ ਦਾ ਸਾਲਾ ਨਾ ਹੁੰਦਾ ਤਾਂ ਉਹ ਵਿਧਾਇਕ ਨਹੀਂ ਹੋਣਾ ਸੀ। ਉਨ੍ਹਾਂ ਕਿਹਾ ਕਿ ਮਜੀਠੀਆ ਪਰਿਵਾਰ ਸਿੱਖ ਕੌਮ ਦਾ ਗੱਦਾਰ ਹੈ। ਇਸ ਉੁਪਰੰਤ ਉਨ੍ਹਾਂ ਕਿਹਾ ਕਿ ਸਾਡੀ ਰਣਨੀਤੀ ਲੋਕ ਸੇਵਾ ਹੀ ਰਹੇਗੀ।