ਧਰਨਿਆਂ ਨੂੰ ਲੈ ਕੇ ਰਵਨੀਤ ਬਿੱਟੂ ਦਾ ਅਕਾਲੀ ਦਲ 'ਤੇ ਸਿਆਸੀ ਹਮਲਾ ਕਿਹਾ, 'ਛੱਜ ਤਾਂ ਬੋਲੇ ਛਾਨਣੀ ਕਿਉਂ ਬੋਲੇ' (ਵੀਡੀਓ)

Monday, Jun 12, 2017 - 09:39 AM (IST)

ਅੰਮ੍ਰਿਤਸਰ — ਇਥੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਕਾਂਗਰਸੀ ਆਗੂ ਰਵਨੀਤ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੂਬੇ 'ਚ 12 ਜੂਨ ਨੂੰ ਅਕਾਲੀ ਦਲ ਵਲੋਂ ਲਗਾਏ ਜਾਣ ਵਾਲੇ ਧਰਨਿਆਂ 'ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ 'ਛੱਜ ਤਾਂ ਬੋਲੇ ਛਾਨਣੀ ਕਿਉਂ ਬੋਲੇ'। 


ਬਿੱਟੂ ਨੇ ਅਕਾਲੀ ਦਲ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਆਪਣੇ ਕਾਰਜਕਾਲ 'ਚ ਪੰਜਾਬ ਨੂੰ ਪੂਰੀ ਤਰ੍ਹਾਂ ਲੁੱਟ ਕੇ ਖਾ ਲੈਣ ਵਾਲੀ ਅਕਾਲੀ ਸਰਕਾਰ, ਜਿਨ੍ਹਾਂ ਦੀ ਵਜ੍ਹਾ ਨਾਲ ਅੱਜ ਪੂਰੇ ਪੰਜਾਬ ਦੀ ਜਨਤਾ ਵਿਤੀ ਸੰਕਟ 'ਚੋਂ ਲੰਘ ਰਹੀ ਹੈ। ਉਹ ਕਾਂਗਰਸ ਸਰਕਾਰ ਦੇ ਖਿਲਾਫ ਧਰਨਾ ਲਗਾ ਰਹੀ ਹੈ, ਇਹ ਗੱਲ ਨਿੰਦਣਯੋਗ ਹੈ। ਉਨ੍ਹਾਂ ਸਪਸ਼ੱਟ ਤੌਰ 'ਤੇ ਕਿਹਾ ਕਿ ਗਠਜੋੜ ਪਹਿਲਾਂ ਸਰਕਾਰ ਦਾ ਬਜਟ ਦੇਖੇ ਉਸ ਤੋਂ ਬਾਅਦ ਕੋਈ ਫੈਸਲਾ ਕਰੇ। ਨਾਲ ਹੀ ਉਨ੍ਹਾਂ ਭਾਜਪਾ ਆਗੂ ਅਮਿਤ ਸ਼ਾਹ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ 'ਤੇ ਦਿੱਤੇ ਬਿਆਨ ਦੀ ਵੀ ਨਿੰਦਾ ਕੀਤੀ।


Related News