ਸੁਖਬੀਰ ਬਾਦਲ 'ਤੇ ਦਿੱਤੇ ਬਿਆਨਾਂ ਲਈ ਗਰੇਵਾਲ ਨੇ ਰਾਜਾ ਵੜਿੰਗ ਨੂੰ ਘੇਰਿਆ, ਕਰ ਦਿੱਤਾ ਚੈਲੰਜ
Saturday, Jun 15, 2024 - 09:53 AM (IST)
ਚੰਡੀਗੜ੍ਹ: ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਾਂਗਰਸ ਦੇ ਆਗੂ ਰਾਜਾ ਵੜਿੰਗ ਨੂੰ ਆਖਿਆ ਕਿ ਉਹ ਪਰਿਵਾਰਵਾਦ ਦੀ ਰਾਜਨੀਤੀ ਖ਼ਿਲਾਫ਼ ਆਪਣੇ ਬਿਆਨਾਂ ’ਤੇ ਕਾਇਮ ਰਹਿੰਦਿਆਂ ਦਲੇਰੀ ਵਿਖਾਉਣ ਤੇ ਆਪਣੇ ਆਕਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਤੇ ਰਾਬਰਟ ਵਾਡਰਾ ਨੂੰ ਪਰਿਵਾਰਵਾਦ ਦੀ ਰਾਜਨੀਤੀ ਨਾ ਕਰਨ ਦੀ ਸਲਾਹ ਦੇਣ। ਗਰੇਵਾਲ ਕਾਂਗਰਸ ਦੇ ਆਗੂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕੀਤੀ ਬਿਆਨਬਾਜ਼ੀ ’ਤੇ ਪ੍ਰਤੀਕਰਮ ਦੇ ਰਹੇ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਾਬਕਾ ਵਿਧਾਇਕ ਨੂੰ ਅਦਾਲਤ ਤੋਂ ਲੱਗਿਆ ਝਟਕਾ, ਪੜ੍ਹੋ ਪੂਰਾ ਮਾਮਲਾ
ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਰਾਜਾ ਵੜਿੰਗ ਹਰਸਿਮਰਤ ਕੌਰ ਬਾਦਲ ਦੇ ਡਰੋਂ ਬਠਿੰਡਾ ਤੋਂ ਭੱਜ ਗਏ। ਉਨ੍ਹਾਂ ਨੇ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਕਿ ਜੇਕਰ ਉਹ ਸੱਚਮੁੱਚ ਪਰਿਵਾਰਵਾਦ ਦੀ ਰਾਜਨੀਤੀ ਨਹੀਂ ਚਾਹੁੰਦੇ ਤਾਂ ਫਿਰ ਉਹ ਆਪਣੀ ਪਤਨੀ ਨੂੰ ਵੀ ਬਠਿੰਡਾ ਵਿਚ ਰਾਜਨੀਤੀ ਤੋਂ ਦੂਰ ਰੱਖਣ। ਕਿਸੇ ਵੀ ਰਾਜਨੀਤੀਵਾਨ ਦੇ ਪਰਿਵਾਰਕ ਜੀਆਂ ਨੂੰ ਸਿਰਫ ਮੈਰਿਟ ਦੇ ਆਧਾਰ ’ਤੇ ਰਾਜਨੀਤੀ ਵਿਚ ਆਉਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਸਿੱਖ ਨੌਜਵਾਨ ਨੂੰ 'ਖ਼ਾਲਿਸਤਾਨੀ' ਕਹਿ ਕੇ ਹਮਲਾ ਕਰਨ ਦੇ ਮਾਮਲੇ 'ਚ ਨਵਾਂ ਮੋੜ
ਅਕਾਲੀ ਆਗੂ ਨੇ ਕਿਹਾ ਕਿ ਵੜਿੰਗ ਨੂੰ ਪਹਿਲਾਂ ਵੀ ਆਪਣੇ ਘਰੇਲੂ ਇਲਾਕੇ ਵਿਚ ਮਾਰ ਦਾ ਸਾਹਮਣਾ ਕਰਨਾ ਪਿਆ ਹੈ, ਜਦੋਂ ਉਨ੍ਹਾਂ ਬਠਿੰਡਾ ਤੋਂ ਭੱਜ ਜਾਣ ਵਿਚ ਭਲਾਈ ਸਮਝੀ। ਉਨ੍ਹਾਂ ਕਿਹਾ ਕਿ ਵੜਿੰਗ ਹੁਣ ਮੈਂਬਰ ਪਾਰਲੀਮੈਂਟ ਹਨ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਕਰਦਿਆਂ ਗਾਂਧੀ ਪਰਿਵਾਰ ਨੂੰ ਆਖਣਾ ਚਾਹੀਦਾ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਲਈ ਮੁਆਫ਼ੀ ਮੰਗੇ। ਉਨ੍ਹਾਂ ਨਾਲ ਹੀ ਕਿਹਾ ਕਿ ਵੜਿੰਗ ਤੇ ਉਨ੍ਹਾਂ ਦੇ ਸਾਬਕਾ ਸਾਥੀ ਰਵਨੀਤ ਬਿੱਟੂ ਹੁਣ ਆਪਣੇ ਮਾੜੇ ਕਾਰਨਾਮਿਆਂ ਲਈ ਇਕ ਦੂਜੇ ਖ਼ਿਲਾਫ਼ ਜ਼ਹਿਰ ਉਗਲ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8