ਅਕਾਲੀ ਦਲ ਦਾ ਵੱਡਾ ਕਦਮ, ਬਾਗੀ ਧੜੇ ਦੇ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
Thursday, Jan 23, 2025 - 06:33 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਵੱਡਾ ਕਦਮ ਚੁੱਕਦਿਆਂ ਬਾਗੀ ਧੜੇ ਦੇ ਆਗੂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਜਿਸ ਦੇ ਤਹਿਤ ਅਕਾਲੀ ਦਲ ਨੇ ਬਾਗੀ ਧੜੇ ਦੇ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਫਰੀਦਕੋਟ ਦਾ ਅਬਜ਼ਰਵਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ 20 ਜਨਵਰੀ ਨੂੰ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਵਿਸ਼ਾਲ ਮੈਂਬਰਸ਼ਿਪ ਮੁਹਿੰਮ ਦੇ ਚੱਲਦੇ ਕੀਤੀ ਗਈ ਹੈ। ਇਸ ਤੋਂ ਇਲਾਵਾ ਵਰਿੰਦਰ ਸਿੰਘ ਬਾਜਵਾ ਜਿਨ੍ਹਾਂ ਨੂੰ ਪਹਿਲਾਂ ਨਵਾਂਸ਼ਹਿਰ ਜ਼ਿਲ੍ਹੇ ਦੇ ਨਿਗਰਾਨ ਨਿਯੁਕਤ ਕੀਤਾ ਗਿਆ ਸੀ, ਜੋ ਹੁਣ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹਰਜਿੰਦਰ ਸਿੰਘ ਧਾਮੀ ਨਾਲ ਜੁੜਨਗੇ।
ਇਹ ਵੀ ਪੜ੍ਹੋ : ਪੰਜਾਬ ਵਿਚ ਕੁੜੀਆਂ ਦੇ ਲਿੰਗ ਅਨੁਪਾਤ 'ਚ ਵੱਡਾ ਫੇਰਬਦਲ, ਸਾਹਮਣੇ ਆਏ ਅੰਕੜੇ
ਇਸੇ ਤਰ੍ਹਾਂ ਜਰਨੈਲ ਸਿੰਘ ਵਾਹਦ ਨਵਾਂਸ਼ਹਿਰ ਜ਼ਿਲ੍ਹੇ ਵਿਚ ਸੇਵਾਵਾਂ ਦੇਣਗੇ। ਰਾਜ ਸਿੰਘ ਡਿੱਬੀਪੁਰਾ ਫਿਰੋਜ਼ਪੁਰ ਜ਼ਿਲ੍ਹੇ ਵਿਚ ਜੋਗਿੰਦਰ ਸਿੰਘ ਜਿੰਦੂ ਨਾਲ ਜੁੜਨਗੇ। ਪ੍ਰੀਤ ਇੰਦਰ ਸਿੰਘ ਪ੍ਰਧਾਨ, ਸ੍ਰੀ ਮੁਕਤਸਰ ਸਾਹਿਬ ਫਾਜ਼ਿਲਕਾ ਜ਼ਿਲ੍ਹੇ ਵਿਚ ਵਰਦੇਵ ਸਿੰਘ ਮਾਨ ਨਾਲ ਜੁੜਨਗੇ। ਇਹ ਫੈਸਲੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ ਸੰਸਦੀ ਬੋਰਡ ਦੀ ਮੀਟਿੰਗ ਵਿਚ ਲਏ ਗਏ।
ਇਹ ਵੀ ਪੜ੍ਹੋ : ਖੁੱਲ੍ਹ ਗਿਆ ਏਅਰ ਹੋਸਟਸ ਕੁੜੀ ਦੇ ਕਤਲ ਦਾ ਰਾਜ਼, ਪੁਲਸ ਮੁਲਾਜ਼ਮ ਪ੍ਰੇਮੀ ਨੇ ਹੀ ਦਿੱਤਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e