ਪੰਜ ਮੈਂਬਰੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਕੀਤੀ ਸ਼ੁਰੂਆਤ
Tuesday, Mar 18, 2025 - 03:08 PM (IST)

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਅਕਾਲੀ ਦਲ ਦੀ ਭਰਤੀ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਪੰਜ ਮੈਂਬਰੀ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਅਤੇ ਹੋਰ ਅਕਾਲੀ ਆਗੂਆਂ ਨੇ ਕਿਹਾ ਕਿ ਅੱਜ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਪੰਜ ਮੈਂਬਰੀ ਕਮੇਟੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪੰਜ ਮੈਂਬਰੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮੇ ਅਨੁਸਾਰ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਭਰਤੀ ਮੁਹਿੰਮ 'ਚ ਸਾਰੇ ਅਕਾਲੀਆਂ ਨੂੰ ਇੱਕਜੁੱਟ ਹੋ ਕੇ ਨਵੀਂ ਭਰਤੀ ਕਰਨੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਪੂਰੇ ਪੰਜਾਬ 'ਚ ਲੋਕਾਂ ਦਾ ਬਹੁਤ ਸਾਰਾ ਉਤਸ਼ਾਹ ਹੈ ਅਤੇ ਇਸ ਭਰਤੀ ਨਾਲ 2027 'ਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਹ ਵੀ ਪੜ੍ਹੋ- ਅਕਾਲੀ ਦਲ ਦੀ ਭਰਤੀ ਲਈ ਬਣਾਈ ਕਮੇਟੀ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਚਾਹ ਦਾ ਸੱਦਾ
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜ ਮੈਂਬਰੀ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਅਕਾਲੀ ਦਲ ਦੀ ਨਵੀਂ ਭਰਤੀ ਦਾ ਹੁਕਮ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਉਨ੍ਹਾਂ ਨੂੰ ਹੁਕਮ ਮਿਲਿਆ ਸੀ ਅਤੇ ਹੁਣ ਉਨ੍ਹਾਂ ਵੱਲੋਂ ਅੱਜ ਅਰਦਾਸ ਕਰਕੇ ਅਕਾਲੀ ਦਲ ਦੀ ਨਵੀਂ ਭਰਤੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਭਰਤੀ ਦੀ ਸ਼ੁਰੂਆਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਹਿਲੀ ਰਸੀਦ ਕਟਵਾ ਕੇ ਕੀਤੀ । ਉਨ੍ਹਾਂ ਕਿਹਾ ਕਿ ਇਸ ਭਰਤੀ ਲਈ ਸਾਨੂੰ ਪੰਥ ਤੇ ਸਿੱਖ ਸੰਗਠਨਾਂ ਦੇ ਸਮਰਥਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 5 ਮੈਂਬਰ ਕਮੇਟੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਸ਼ੁਰੂ ਕਰਨਗੇ ਤੇ ਇਹ ਮੈਂਬਰਸ਼ਿਪ ਮੈਂਬਰ ਦੇ ਆਧਾਰ ਕਾਰਡ ਰਿਕਾਰਡ ਦੇ ਨਾਲ ਸਾਫ਼-ਸੁਥਰੀ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਤੇ ਸਿੱਖ ਸੰਗਠਨਾਂ ਦੇ ਹਰੇਕ ਮੈਂਬਰ ਨਾਲ ਮੁਲਾਕਾਤ ਕਰਾਂਗੇ ਅਤੇ ਇਹ ਭਰਤੀ 6 ਮਹੀਨਿਆਂ ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8