ਸਜ਼ਾ ਖ਼ਤਮ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ

Monday, Dec 09, 2024 - 12:55 PM (IST)

ਸਜ਼ਾ ਖ਼ਤਮ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ  ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ। ਇਸ ਤਹਿਤ ਅਕਾਲੀ ਦਲ ਸੁਧਾਰ ਲਹਿਰ ਦੇ ਕੁਝ ਆਗੂਆਂ ਦੀ ਸਜ਼ਾ ਪੂਰੀ ਹੋ ਗਈ ਹੈ। ਜਿਸ ਤਹਿਤ ਲੀਡਰ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਬੀਬੀ ਜਗੀਰ ਕੌਰ ਅਤੇ ਹੋਰ ਲੀਡਰਾਂ ਦੀ ਪੰਜ ਦਿਨ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖਤ ਸਾਹਿਬ 'ਤੇ ਮੱਥਾ ਟੇਕਣ ਪਹੁੰਚੇ ।

ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫ਼ੈਸਲਾ

ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ 'ਤੇ ਮੱਥਾ ਟੇਕ ਕੇ 1100 ਦੀ ਕੜਾਹ ਪ੍ਰਸਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਈ । ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਲਗਾਈ ਸੇਵਾ ਅੱਜ ਉਨ੍ਹਾਂ ਨੇ ਪੂਰੀ ਕੀਤੀ ਹੈ ਤੇ ਉਨ੍ਹਾਂ ਦੇ ਹੁਕਮ ਤਹਿਤ ਉਹ ਕੜਾ ਪ੍ਰਸਾਦ ਦੀ ਦੇਗ ਕਰਵਾ ਕੇ ਦਰਬਾਰ ਸਾਹਿਬ 'ਚ ਨਤਮਸਤਕ ਹੋਏ ਹਨ। 

ਇਹ ਵੀ ਪੜ੍ਹੋ- ਪੁਲਸ ਅੱਗੇ ਨਰਾਇਣ ਸਿੰਘ ਚੌੜਾ ਦੇ ਵੱਡੇ ਖੁਲਾਸੇ, ਹੁਣ ਉੱਤਰ ਪ੍ਰਦੇਸ਼ ਲੈ ਕੇ ਜਾਵੇਗੀ ਪੁਲਸ

ਉਨ੍ਹਾਂ ਅੱਗੇ ਬੋਲਦੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਉਨ੍ਹਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਦੀ ਮਜ਼ਬੂਤੀ ਵੱਲ ਨੂੰ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ ਅਤੇ ਅਜੇ ਅਕਾਲੀ ਦਲ ਵੱਲੋਂ ਹਾਂ ਪੱਖੀ ਹੁੰਗਾਰਾ ਨਹੀਂ ਆਇਆ। ਇਸ ਦਾ ਜਵਾਬ ਅਕਾਲੀ ਦਲ ਦੇ ਲੀਡਰ ਹੀ ਦੇ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਕਾਲੀ ਦਲ ਸੁਧਾਰ ਲਹਿਰ ਰਜਿਸਟਰਡ ਨਹੀਂ ਕਰਵਾਈ ਗਈ ਸੀ, ਸਿਰਫ਼ ਅਕਾਲੀ ਦਲ 'ਚੋਂ ਸੁਧਾਰ ਕਰਨ ਲਈ ਲਹਿਰ ਤਿਆਰ ਕੀਤੀ ਗਈ ਸੀ ਅਤੇ ਹੁਣ ਲਗਭਗ ਅਕਾਲੀ ਦਲ 'ਚ ਸੁਧਾਰ ਹੁੰਦਾ ਜਾ ਰਿਹਾ ਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਵੱਧ ਚੜ ਕੇ ਕੰਮ ਕਰਾਂਗੇ। 

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News