ਸੁਖਬੀਰ 'ਤੇ ਹਮਲਾ ਕਰਨ ਵਾਲੇ ਦਾ ਸਨਮਾਨ ਕਰਨ ਦੀ ਮੰਗ 'ਤੇ ਅਕਾਲੀ ਦਲ ਦਾ ਬਿੱਟੂ ਨੂੰ ਮੋੜਵਾਂ ਜਵਾਬ
Saturday, Dec 07, 2024 - 01:51 PM (IST)
ਫ਼ਤਹਿਗੜ੍ਹ ਸਾਹਿਬ (ਬਿਪਨ): ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਦਾ ਸਨਮਾਨ ਕਰਨ ਦੀ ਗੱਲ ਨਾਲ ਇਕ ਨਵੀਂ ਚਰਚਾ ਛਿੜ ਗਈ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਵਨੀਤ ਬਿੱਟੂ ਨੂੰ ਮੋੜਵਾਂ ਜਵਾਬ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਆਉਂਦੀ ਹੈ ਤਾਂ ਰਵਨੀਤ ਬਿੱਟੂ ਟੱਪਦਾ ਹੈ ਤੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਸੇਵਾ ਕਰ ਰਹੇ ਸੁਖਬੀਰ ਬਾਦਲ 'ਤੇ ਹਮਲਾ ਕਰਨ ਨੂੰ ਇਮੋਸ਼ਨਲ ਦੱਸਦਾ ਹੈ, ਇਹ ਦੋਗਲੀ ਨੀਤੀ ਕਿਉਂ?
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 7 ਜ਼ਿਲ੍ਹਿਆਂ ਲਈ Alert! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਅੱਗੇ ਕਿਹਾ ਕਿ ਬੰਦੀ ਸਿੰਘਾਂ ਦੀ ਬੇਅੰਤ ਸਿੰਘ ਦੇ ਨਾਲ ਕੋਈ ਨਿੱਜੀ ਲੜਾਈ ਨਹੀਂ ਸੀ। ਉਨ੍ਹਾਂ ਨੇ 30-30 ਸਾਲ ਕੋਠੜੀਆਂ ਵਿਚ ਕੱਟ ਲਏ। ਜਦੋਂ ਉਨ੍ਹਾਂ ਦੀ ਰਿਹਾਈ ਦੀ ਗੱਲ ਆਉਂਦੀ ਹੈ ਤਾਂ ਬਿੱਟੂ ਵਿਰੋਧ ਵਿਚ ਛਾਤੀ ਚੌੜੀ ਕਰ ਕੇ ਖੜ੍ਹ ਜਾਂਦੇ ਹਨ ਕਿ ਸਾਡੇ ਨਾਲ ਬੇਇਨਸਾਫ਼ੀ ਹੋ ਰਹੀ ਹੈ। ਰਵਨੀਤ ਬਿੱਟੂ ਆਪ ਵੀ ਦਿਲ ਵੱਡਾ ਕਰਨ ਫ਼ਿਰ ਹੀ ਸਾਨੂੰ ਨਸੀਹਤਾਂ ਦੇਣ। ਚੀਮਾ ਨੇ ਕਿਹਾ ਕਿ ਜਦੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਆਉਂਦੀ ਹੈ ਤਾਂ ਰਵਨੀਤ ਬਿੱਟੂ ਪ੍ਰਧਾਨ ਮੰਤਰੀ ਦੇ ਪੈਰਾਂ ਵਿਚ ਜਾ ਕੇ ਬੈਠ ਜਾਂਦਾ ਹੈ ਤੇ ਕਹਿੰਦਾ ਹੈ ਕਿ ਇਨ੍ਹਾਂ ਨੇ ਮੇਰੇ ਦਾਦੇ ਨੂੰ ਮਾਰਿਆ ਸੀ, ਸਾਡੇ ਨਾਲ ਬਹੁਤ ਬੇਇਨਸਾਫ਼ੀ ਹੋ ਰਹੀ ਹੈ। ਦੱਸ ਦਈਏ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਸੀ ਕਿ ਜਿਸ ਤਰ੍ਹਾਂ ਅਕਾਲੀ ਦਲ ਹੋਰ ਬੰਦੀ ਸਿੰਘਾਂ ਲਈ ਭਾਵਨਾਵਾਂ ਰੱਖਦਾ ਹੈ, ਉਸੇ ਤਰ੍ਹਾਂ ਹੁਣ ਨਾਰਾਇਣ ਸਿੰਘ ਚੌੜਾ ਬਾਰੇ ਵੀ ਰੱਖੇ ਕਿਉਂਕਿ ਉਨ੍ਹਾਂ ਨੇ ਵੀ ਸੁਖਬੀਰ ਬਾਦਲ ਵੱਲੋਂ ਗੁਰੂ ਸਾਹਿਬ ਦੀ ਬੇਅਦਬੀ ਦੀ ਗੱਲ ਕਬੂਲਣ 'ਤੇ ਭਾਵਨਾਵਾਂ ਵਿਚ ਆ ਕੇ ਉਨ੍ਹਾਂ 'ਤੇ ਗੋਲ਼ੀ ਚਲਾਈ ਹੈ।
ਇਹ ਖ਼ਬਰ ਵੀ ਪੜ੍ਹੋ - ਹਾਏ ਓ ਰੱਬਾ! ਵਿਆਹ ਵਾਲੇ ਘਰ 'ਚ ਜੋ ਹੋਇਆ ਕਿਸੇ ਨੇ ਸੋਚਿਆ ਨਾ ਸੀ, ਆਪ ਹੀ ਵੇਖ ਲਓ ਵੀਡੀਓ
ਇੱਥੇ ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ, ਦਲਜੀਤ ਸਿੰਘ ਚੀਮਾ, ਸੁਖਦੇਵ ਸਿੰਘ ਢੀਂਡਸਾ ਅਤੇ ਹੋਰ ਅਕਾਲੀ ਦਲ ਆਗੂ ਸ੍ਰੀ ਫ਼ਤਹਿਗੜ੍ਹ ਸਹਿਬ ਵਿਖੇ ਧਾਰਮਿਕ ਸਜ਼ਾ ਪੂਰੀ ਕਰਨ ਪੁੱਜੇ। ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਤਹਿਤ ਆਪੋ-ਆਪਣੀ ਸੇਵਾ ਨਿਭਾਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8