ਵੱਡੀ ਖ਼ਬਰ : ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਲਈ ਵਾਪਸ (ਵੀਡੀਓ)

Sunday, Sep 08, 2024 - 07:06 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ। ਦਰਬਾਰਾ ਸਿੰਘ ਗੁਰੂ ਨੂੰ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਸੀ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਵਾਪਸ ਲੈਣ ਦਾ ਐਲਾਨ ਕੀਤਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸਣਯੋਗ ਹੈ ਕਿ ਹਾਲ ਹੀ 'ਚ ਦਰਬਾਰਾ ਸਿੰਘ ਗੁਰੂ ਨੂੰ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਸੀ ਪਰ ਇਹ ਫ਼ੈਸਲਾ ਹੁਣ ਪਾਰਟੀ ਵਲੋਂ ਵਾਪਸ ਲੈ ਲਿਆ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਨੂੰ 1986 ਦੇ ਨਕੋਦਰ ਪੁਲਸ ਫਾਇਰਿੰਗ ਮਾਮਲੇ ਨਾਲ ਜੋੜਿਆ ਜਾ ਰਿਹਾ ਹੈ।  

ਇਹ ਵੀ ਪੜ੍ਹੋ : ਪੰਜਾਬ ਨੂੰ ਜਲਦ ਮਿਲਣਗੇ ਕਰੋੜਾਂ ਦੇ ਗੱਫ਼ੇ! ਪੜ੍ਹੋ ਕੀ ਹੈ ਪੂਰੀ ਖ਼ਬਰ

ਦਰਅਸਲ 1986 ਦੇ ਨਕੋਦਰ ਪੁਲਸ ਫਾਇਰਿੰਗ ਮਾਮਲੇ 'ਚ 4 ਸਿੱਖ ਨੌਜਵਾਨ ਮਾਰੇ ਗਏ ਸਨ। ਇਨ੍ਹਾਂ 'ਚੋਂ ਇਕ ਨੌਜਵਾਨ ਰਵਿੰਦਰ ਸਿੰਘ ਲਿਤਰਾਂ ਦੇ ਅਮਰੀਕਾ 'ਚ ਰਹਿੰਦੇ ਪਿਤਾ ਬਲਦੇਵ ਸਿੰਘ ਅਤੇ ਮਾਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਈ-ਮੇਲ ਭੇਜ ਕੇ ਦਰਬਾਰਾ ਗੁਰੂ ਦੀ ਨਿਯੁਕਤੀ 'ਤੇ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥਦਾਰ ਗਿਆਨੀ ਰਘਬੀਰ ਸਿੰਘ ਨੂੰ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਜਦੋਂ ਇਹ ਫਾਇਰਿੰਗ ਹੋਈ ਤਾਂ ਉਸ ਸਮੇਂ ਦਰਬਾਰਾ ਸਿੰਘ ਗੁਰੂ ਜਲੰਧਰ ਦੇ ਏ. ਡੀ. ਸੀ. ਅਤੇ ਡਿਊਟੀ ਮੈਜਿਸਟ੍ਰੇਟ ਸਨ। ਉਸ ਸਮੇਂ ਐੱਸ. ਐੱਸ. ਪੀ. ਇਜ਼ਹਾਰ ਆਲਮ ਸਨ। ਉਨ੍ਹਾਂ ਕਿਹਾ ਕਿ ਤਿੰਨ ਜਾਂਚ ਰਿਪੋਰਟਾਂ 'ਚ ਗੋਲੀਕਾਂਡ ਲਈ ਇਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ। ਪੀੜਤ ਪਰਿਵਾਰ ਨੇ ਕਿਹਾ ਕਿ ਇਕ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਕਾਲੀ ਲੀਡਰਸ਼ਿਪ ਗੁਨਾਹਾਂ ਦੀ ਭੁੱਲ ਬਖ਼ਸ਼ਾ ਰਹੀ ਹੈ ਅਤੇ ਦੂਜੇ ਪਾਸੇ ਦਰਬਾਰਾ ਸਿੰਘ ਗੁਰੂ ਨੂੰ ਸਲਾਹਕਾਰ ਲਾ ਕੇ ਇਕ ਹੋਰ ਗੁਨਾਹ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਪਤੀ ਦਾ ਸਸਕਾਰ ਹੁੰਦਿਆਂ ਹੀ ਪਤਨੀ ਨੇ ਦਿਖਾ 'ਤਾ ਅਸਲੀ ਰੰਗ, ਪੂਰਾ ਪਿੰਡ ਰਹਿ ਗਿਆ ਹੈਰਾਨ
ਨਕੋਦਰ ਪੁਲਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ : ਦਰਬਾਰਾ ਸਿੰਘ ਗੁਰੂ
ਦੂਜੇ ਪਾਸੇ ਦਰਬਾਰਾ ਸਿੰਘ ਗੁਰੂ ਨੇ 1986 ਦੇ ਨਕੋਦਰ ਪੁਲਸ ਫਾਇਰਿੰਗ ਮਾਮਲੇ ਨਾਲ ਕੋਈ ਸਰੋਕਾਰ ਹੋਣ ਦਾ ਜ਼ੋਰਦਾਰ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕੁੱਝ ਤਾਕਤਾਂ ਅਕਾਲੀ ਦਲ ਨੂੰ ਬਦਨਾਮ ਕਰਨਾ ਚਾਹੁੰਦੀਆਂ ਹਨ। ਪ੍ਰੈੱਸ ਕਾਨਫਰੰਸ ਦੌਰਾਨ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ 1986 ’ਚ ਨਕੋਦਰ ਵਿਚ ਪੁਲਸ ਫਾਇਰਿੰਗ ਵੇਲੇ ਉਹ ਜਲੰਧਰ ’ਚ ਏ. ਡੀ. ਸੀ. ਵਜੋਂ ਤਾਇਨਾਤ ਸਨ ਪਰ ਉਨ੍ਹਾਂ ਦਾ ਗੋਲੀਬਾਰੀ ਨਾਲ ਕੋਈ ਸਰੋਕਾਰ ਨਹੀਂ ਹੈ। ਘਟਨਾ ਤੋਂ ਬਾਅਦ ਮ੍ਰਿਤਕਾਂ ਦਾ ਪੋਸਟਮਾਰਟਮ ਵੀ ਕਰਵਾਇਆ ਗਿਆ ਸੀ। ਹੁਣ 38 ਸਾਲਾਂ ਬਾਅਦ ਇਹ ਮੁੱਦਾ ਸਿਰਫ ਉਨ੍ਹਾਂ ਨੂੰ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਚੁੱਕਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਪਿੱਛੇ ਡੂੰਘੀ ਸਾਜ਼ਿਸ਼ ਹੈ, ਜੋ ਸਮੇਂ ਦੇ ਨਾਲ ਹੀ ਬੇਨਕਾਬ ਹੋ ਜਾਵੇਗੀ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News