ਅਕਾਲੀ ਦਲ ਦੀ ਵੱਡੀ ਕਾਰਵਾਈ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਸਣੇ 8 ਆਗੂਆਂ ਨੂੰ ਪਾਰਟੀ ''ਚੋਂ ਕੱਢਿਆ

Tuesday, Jul 30, 2024 - 06:34 PM (IST)

ਅਕਾਲੀ ਦਲ ਦੀ ਵੱਡੀ ਕਾਰਵਾਈ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਸਣੇ 8 ਆਗੂਆਂ ਨੂੰ ਪਾਰਟੀ ''ਚੋਂ ਕੱਢਿਆ

ਚੰਡੀਗੜ੍ਹ : ਅਕਾਲੀ ਦਲ ਨੇ ਬਾਗੀ ਧੜੇ ਦੇ 8 ਵੱਡੇ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ 'ਚੋਂ ਬਾਹਰ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ਵਿਚ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੇ ਦੋਸ਼ਾਂ ਤੋਂ ਬਾਅਦ ਅਕਾਲੀ ਦਲ ਦਾ ਮੋੜਵਾਂ ਜਵਾਬ

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਮੌਜੂਦ ਰਹੇ। ਜਿਸ ਵਿਚ ਅਕਾਲੀ ਦਲ ਤੋਂ ਲਗਾਤਾਰ ਬਾਗੀ ਚੱਲਦੇ ਆ ਰਹੇ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਅਕਾਲੀ ਦਲ ਵਿਚੋਂ ਬਾਹਰ ਕੱਢਣ ਦਾ ਫੈਸਲਾ ਕੀਤਾ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News