ਜਲੰਧਰ ਜ਼ਿਮਨੀ ਚੋਣ ’ਚ SAD-BSP ਗੱਠਜੋੜ ਦੇ ਉਮੀਦਵਾਰ ਨੂੰ ਲੈ ਕੇ ਅਕਾਲੀ ਦਲ ਦਾ ਅਹਿਮ ਬਿਆਨ

02/11/2023 11:24:10 PM

ਲੁਧਿਆਣਾ (ਮੁੱਲਾਂਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਸਾਬਕਾ ਮੰਤਰੀ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਪਿਛਲੇ ਦਿਨਾਂ ਤੋਂ ਪਏ ਭੰਬਲਭੂਸੇ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਸਾਂਝਾ ਉਮੀਦਵਾਰ ਲੜੇਗਾ ਅਤੇ ਜਲਦ ਹੀ ਉਮੀਦਵਾਰ ਦਾ ਨਾਂ ਜਗ-ਜ਼ਾਹਿਰ ਹੋ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ-ਬਸਪਾ ਗੱਠਜੋੜ ਵੱਲੋਂ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਤੋਂ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਬੋਨੀ ਅਜਨਾਲਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੀ ਚੋਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਸਪਾ ਦੀ ਸੁਪਰੀਮੋ ਮਾਇਆਵਤੀ ਨਾਲ ਵੀ ਗੱਲ ਕਰ ਚੁੱਕੇ ਹਨ ਅਤੇ ਪੰਜਾਬ ਵਿਚਲੀ ਬਸਪਾ ਨਾਲ ਉਹ ਰਾਬਤਾ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਵੀ ਖਿੱਚੋਤਾਣ ਨਹੀਂ। ਅਕਾਲੀ-ਬਸਪਾ ਇਸ ਸੀਟ ’ਤੇ ਸ਼ਾਨਦਾਰ ਜਿੱਤ ਦਰਜ ਕਰੇਗੀ ਤਾਂ ਜੋ ਅਗਲੀਆਂ ਚੋਣਾਂ ਲਈ ਪੰਜਾਬ ’ਚ ਰਾਹ ਪੱਧਰਾ ਹੋ ਸਕੇ। ਪਾਰਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਅਕਾਲੀ ਦਲ ਦੀ ਲੀਡਰਸ਼ਿਪ ਦੀਆਂ ਡਿਊਟੀਆਂ ਲਾ ਦਿੱਤੀਆਂ ਹਨ ਅਤੇ ਜਲਦ ਹੀ ਇਹ ਆਗੂ ਮੋਰਚਾ ਸੰਭਾਲ ਲੈਣਗੇ।

ਇਹ ਖ਼ਬਰ ਵੀ ਪੜ੍ਹੋ : ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਫ਼ੈਸਲੇ ਦਾ CM ਮਾਨ ਨੇ ਕੀਤਾ ਸਵਾਗਤ, ਟਵੀਟ ਕਰ ਕਹੀ ਇਹ ਗੱਲ

Manoj

This news is Content Editor Manoj