ਚੰਡੀਗੜ੍ਹ 'ਚ 'ਅਕਾਲੀ ਦਲ ਸੰਯੁਕਤ' ਦਾ ਹੱਲਾ ਬੋਲ, ਪੁਲਸ ਨੇ ਚਲਾਈਆਂ ਜਲ ਤੋਪਾਂ (ਤਸਵੀਰਾਂ)

Saturday, Sep 04, 2021 - 03:39 PM (IST)

ਚੰਡੀਗੜ੍ਹ : ਕਰਨਾਲ ਅਤੇ ਮੋਗਾ ਵਿਖੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਪੰਜਾਬ ਭਵਨ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਪੁਲਸ ਵੱਲੋਂ ਪਾਰਟੀ ਦੇ ਵਰਕਰਾਂ 'ਤੇ ਜਲ ਤੋਪਾਂ ਦਾ ਇਸਤੇਮਾਲ ਕੀਤਾ ਗਿਆ। ਅਕਾਲੀ ਦਲ ਸੰਯੁਕਤ ਦੇ ਵਰਕਰਾਂ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਇੱਥੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪਾਰਟੀ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਕਰਨੈਲ ਸਿੰਘ ਪੀਰ ਮੁਹੰਮਦ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ ਭਿਆਨਕ ਹਾਦਸੇ ਕਾਰਨ 2 ਨੌਜਵਾਨਾਂ ਦੀ ਮੌਤ, ਦੇਖਣ ਵਾਲਿਆਂ ਦੀ ਕੰਬ ਗਈ ਰੂਹ (ਤਸਵੀਰਾਂ)

PunjabKesari

ਦਰਅਸਲ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਪਾਰਟੀ ਵਰਕਰਾਂ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨਾ ਸੀ। ਇਸ ਦੇ ਚੱਲਦਿਆਂ ਪਾਰਟੀ ਵਰਕਰਾਂ ਵੱਲੋਂ ਇਕ ਰੈਲੀ ਕੱਢੀ ਜਾ ਰਹੀ ਸੀ ਪਰ ਰਸਤੇ 'ਚ ਉਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਨੇ ਪੁਖ਼ਤਾ ਇੰਤਜ਼ਾਮ ਕਰਦੇ ਹੋਏ ਬੈਰੀਕੇਡਿੰਗ ਕੀਤੀ ਹੋਈ ਸੀ।

ਇਹ ਵੀ ਪੜ੍ਹੋ : ਛੋਟੀ ਬੱਚੀ ਨੂੰ ਛੱਤ ਤੋਂ ਉਲਟਾ ਲਟਕਾ ਕੇ ਕੁੱਟਣ ਵਾਲੀ ਮਾਂ ਗ੍ਰਿਫ਼ਤਾਰ, ਵੀਡੀਓ ਹੋਈ ਸੀ ਵਾਇਰਲ

PunjabKesari

ਪਾਰਟੀ ਵਰਕਰਾਂ ਵੱਲੋਂ ਇਹ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੀ ਪੁਲਸ ਨਾਲ ਧੱਕਾ-ਮੁੱਕੀ ਵੀ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਪ੍ਰਦਰਸ਼ਨਕਾਰੀਆਂ 'ਤੇ ਜਲ ਤੋਪਾਂ ਚਲਾ ਦਿੱਤੀਆਂ, ਜਿਸ ਦੌਰਾਨ ਕਈ ਆਗੂਆਂ ਅਤੇ ਵਰਕਰਾਂ ਦੀਆਂ ਪੱਗਾਂ ਤੱਕ ਉਤਰ ਗਈਆਂ।

ਇਹ ਵੀ ਪੜ੍ਹੋ : ਕਿਸਾਨ ਮੋਰਚੇ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਪੰਜਾਬ 'ਚ ਨਾ ਬਣਾਓ ਚੋਣਾਵੀ ਮਾਹੌਲ

PunjabKesari

ਇਸ ਦੌਰਾਨ ਪਾਰਟੀ ਵਰਕਰਾਂ ਵੱਲੋਂ ਪੰਜਾਬ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News