ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੈਂਕੜੇ ਕਾਰਕੁੰਨ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਰਵਾਨਾ

Tuesday, Jun 01, 2021 - 01:18 PM (IST)

ਮੋਹਾਲੀ (ਪਰਦੀਪ) : ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਰੱਖੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਅੱਜ  ਅਕਾਲੀ ਦਲ ਸੰਯੁਕਤ ਦੇ ਸੈਂਕੜੇ ਕਾਰਕੁੰਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਵਿੱਚ ਮੋਹਾਲੀ ਤੋਂ ਰਵਾਨਾ ਹੋਏ। ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ 6 ਸਾਲ ਪਹਿਲਾਂ ਬਾਦਲ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਦੋ ਸਿੰਘਾਂ ਦੀ ਸ਼ਹੀਦੀ ਦਾ ਅੱਜ ਤੱਕ ਸਿੱਖ ਕੌਮ ਨੂੰ ਇਨਸਾਫ਼ ਨਹੀਂ ਮਿਲਿਆ, ਜਿਸ ਦਾ ਸਭ ਤੋਂ ਵੱਡਾ ਕਾਰਨ ਬਾਦਲ ਤੇ ਕੈਪਟਨ ਦੀ ਮਿਲੀ-ਭੁਗਤ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਸੰਯੁਕਤ ਪਾਰਟੀ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਉਹ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲੜਾਈ ਲੜਦੇ ਰਹਿਣਗੇ। ਇਸ ਲਈ ਭਾਵੇਂ ਕੋਈ ਵੀ ਕੁਰਬਾਨੀ ਦੇਣੀ ਪਵੇ। ਇਸ ਮੌਕੇ ,ਬਲਵਿੰਦਰ ਸਿੰਘ ਕੁੰਭੜਾ, ਹਰਜੀਤ ਸਿੰਘ, ਜਰਨੈਲ ਸਿੰਘ ਹੇਮਕੁੰਟ, ਕਰਤਾਰ ਸਿੰਘ,ਇਕਬਾਲ ਸਿੰਘ ਸਾਬਕਾ ਸਰਪੰਚ, ਨਰਿੰਦਰ ਸਿੰਘ ਮੈਣੀ, ਰਣਧੀਰ ਸਿੰਘ ਪ੍ਰੇਮਗੜ੍ਹ, ਤਰਲੋਕ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ,ਬਾਬਾ ਨਰਿੰਦਰ ਸਿੰਘ, ਕੰਵਲਜੀਤ ਸਿੰਘ ਪੱਤੋ, ਸੁਰਿੰਦਰ ਸਿੰਘ ਕੰਡਾਲਾ, ਹਰਜੀਤ ਸਿੰਘ ਜਗੀਰਦਾਰ, ਇਪਇੰਦਰ ਢਿੱਲੋਂ, ਬਲਜੀਤ ਸਿੰਘ ਜਗਤਪੁਰਾ, ਖੰਨਾ ਸਰਪੰਚ ਗੁਰਥਮੜਾ, ਗੁਰਭੇਜ ਸਿੰਘ ਚਹਿਲ, ਹਰਵਿੰਦਰ ਸਿੰਘ, ਲਖਵੀਰ ਸਿੰਘ ਮੋਹਾਲੀ, ਰਜਿੰਦਰ ਸਿੰਘ ਸੇਠੀ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।


 


Babita

Content Editor

Related News