ਅਕਾਲੀ ਦਲ ਨੇ ਬਹੁ ਕਰੋੜੀ ਨਾਇਬ ਤਹਿਸੀਲਦਾਰ ਭਰਤੀ ਘਪਲੇ ਦੀ ਮੰਗੀ ਸੀ. ਬੀ. ਆਈ. ਜਾਂਚ

Wednesday, Nov 16, 2022 - 06:36 PM (IST)

ਅਕਾਲੀ ਦਲ ਨੇ ਬਹੁ ਕਰੋੜੀ ਨਾਇਬ ਤਹਿਸੀਲਦਾਰ ਭਰਤੀ ਘਪਲੇ ਦੀ ਮੰਗੀ ਸੀ. ਬੀ. ਆਈ. ਜਾਂਚ

ਚੰਡੀਗੜ੍ਹ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ. ਪੀ. ਐੱਸ ਸੀ) ਵੱਲੋਂ ਕੀਤੀ ਗਈ ਨਾਇਬ ਤਹਿਸੀਲਦਾਰ ਦੀ ਭਰਤੀ ਵਿਚ ਬਹੁ-ਕਰੋੜੀ ਘੁਟਾਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ ਜਾਂ ਫਿਰ ਇਸਦੀ ਨਿਆਂਇਕ ਜਾਂਚ ਕਰਵਾਈ ਜਾਵੇ ਕਿਉਂਕਿ ਇਸ ਮਾਮਲੇ ਵਿਚ ਪ੍ਰੀਖਿਆ ਪ੍ਰਕਿਰਿਆ ਵਿਚ ਗਲਤ ਕੰਮ ਕਰਨ ਦਾ ਖੁਲਾਸਾ ਕੁਝ ਹੇਠਲੇ ਪੱਧਰ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਹੋਇਆ ਹੈ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਜਾਂ ਫਿਰ ਹਾਈ ਕੋਰਟ ਦੇ ਮੌਜੂਦਾ ਜੱਜ ਹਵਾਲੇ ਕਰਨ। ਉਨ੍ਹਾਂ ਕਿਹਾ ਕਿ 70 ਹਜ਼ਾਰ ਉਮੀਦਵਾਰ ਜੋ ਇਸ ਪ੍ਰੀਖਿਆ ਵਿਚ ਬੈਠੇ ਉਹ ਚਾਹੁੰਦੇ ਹਨ ਕਿ ਸਾਰੀ ਜਾਂਚ ਪਾਰਦਰਸ਼ੀ ਹੋਵੇ ਅਤੇ ਉਨ੍ਹਾਂ ਦੀ ਹੇਠਲੇ ਪੱਧਰ ਦੇ ਮੁਲਜ਼ਮਾਂ ਨੂੰ ਫੜ ਕੇ ਅੱਖਾਂ ਪੂੰਝਣ ਨਾਲ ਤਸੱਲੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ : ਸੰਘੋਲ ਬੈਂਕ ਡਕੈਤੀ ਮਾਮਲੇ ’ਚ ਵੱਡਾ ਖ਼ੁਲਾਸਾ, ਸਾਬਕਾ ਮੁੱਖ ਮੰਤਰੀ ਚੰਨੀ ਦਾ ਨਜ਼ਦੀਕੀ ਨਿਕਲਿਆ ਮਾਸਟਰ ਮਾਈਂਡ

ਅਕਾਲੀ ਆਗੂ ਨੇ ਇਹ ਵੀ ਮੰਗ ਕੀਤੀ ਕਿ ਨਾਇਬ ਤਹਿਸੀਲ ਪ੍ਰੀਖਿਆ ਦੀ ਸਾਰੀ ਭਰਤੀ ਪ੍ਰਕਿਰਿਆ ਰੱਦ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਿਸ ਸਟਾਫ ਨੇ ਇਹ ਪ੍ਰੀਖਿਆ ਕਰਵਾਈ ਉਨ੍ਹਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਸਿਆਸੀ ਆਕਾਵਾਂ ਦਾ ਪਤਾ ਲੱਗ ਸਕੇ ਜਿਨ੍ਹਾਂ ਨੇ ਗਲਤ ਕੰਮ ਕਰਵਾਏ ਤਾਂ ਜੋ ਇਨ੍ਹਾਂ ਨੂੰ ਢੁਕਵੀਂ ਸਜ਼ਾ ਮਿਲ ਸਕੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਹੋਰ ਸਾਰੀਆਂ ਪ੍ਰੀਖਿਆਵਾਂ ਜਿਨ੍ਹਾਂ ਵਿਚ ਵੈਟਨਰੀ ਅਫਸਰਾਂ ਅਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰਾਂ ਦੀ ਭਰਤੀ ਵੀ ਸ਼ਾਮਲ ਹੈ ਅਤੇ ਸ਼ੱਕ ਦੇ ਘੇਰੇ ਵਿਚ ਹਨ, ਉਹ ਵੀ ਨਵੇਂ ਸਿਰੇ ਤੋਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।  

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਐਲਾਨ, ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਲਿਆ ਇਹ ਫ਼ੈਸਲਾ

ਅਕਾਲੀ ਆਗੂ ਨੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਦੱਸਣ ਕਿ ਉਹ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਚ ਕਿਹੜੇ ਬਦਲਾਅ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਗੁਜਰਾਤ ਵਿਚ ਪ੍ਰਚਾਰ ਕਰ ਰਹੇ ਹਨ ਕਿ ਸੂਬੇ ਵਿਚ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਕੀਤੇ ਗਏ ਹਨ ਜਦੋਂ ਕਿ ਪੰਜਾਬ ਤਾਂ ਪ੍ਰੀਖਿਆ ਪ੍ਰਣਾਲੀ ਹੀ ਢਹਿ ਢੇਰੀ ਹੋ ਗਈ ਹੈ ਅਤੇ ਜੀ. ਐੱਸ. ਐੱਮ. ਯੰਤਰਾਂ ਦੇ ਨਾਲ ਸਿਮ ਕਾਰਡ ਤੇ ਬਲੂਟੁੱਥ ਦੀ ਵਰਤੋਂ ਕਰਕੇ ਮਾਹਿਰਾਂ ਤੋਂ ਉਨ੍ਹਾਂ ਉਮੀਦਵਾਰਾਂ ਨੂੰ ਜਵਾਬ ਉਪਲਬਧ ਕਰਵਾਏ ਗਏ ਜਿਨ੍ਹਾਂ ਦੀ ਚੋਣ ਕੀਤੀ ਜਾਣੀ ਸੀ। 

ਇਹ ਵੀ ਪੜ੍ਹੋ : ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਮਿਲਿਆ ਲਾਵਾਰਸ ਬੈਗ, ਜਦੋਂ ਖੋਲ੍ਹ ਕੇ ਦੇਖਿਆ ਤਾਂ ਉੱਡੇ ਹੋਸ਼

ਉਨ੍ਹਾਂ ਕਿਹਾ ਕਿ ਇਸ ਕਾਰਨ ਪਟਵਾਰੀ ਤੇ ਸਵਿਪਰਾਂ ਦੀ ਪ੍ਰੀਖਿਆ ਵਿਚ ਫੇਲ੍ਹ ਹੋਏ ਉਮੀਦਵਾਰ ਵੀ ਚੁਣੇ ਗਏ। ਮਜੀਠੀਆ ਨੇ ਵਿਦਿਆਰਥੀਆਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਨੂੰ ਪੰਜਾਬ ਸਰਕਾਰ ਨੂੰ ਇਸ ਘੁਟਾਲੇ ’ਤੇ ਪਰਦਾ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਸਭ ਤੋਂ ਪਹਿਲਾਂ 10 ਅਕਤੂਬਰ ਨੂੰ ਪ੍ਰਭਾਵਤ ਉਮੀਦਵਾਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ ਅਤੇ ਇਕਜੁੱਟਤਾ ਪ੍ਰਗਟਾਈ ਸੀ ਅਤੇ ਹੁਣ ਵੀ ਉਹ ਕੇਸ ਵਿਚ ਨਿਆਂ ਹਾਸਲ ਕਰਨ ਲਈ ਉਨ੍ਹਾਂ ਦੀ ਮਦਦ ਕਰਦਾ ਰਹੇਗਾ। 

ਇਹ ਵੀ ਪੜ੍ਹੋ : ਬੀ. ਐੱਸ-4 ਵਾਹਨ ਰਜਿਸਟ੍ਰੇਸ਼ਨ ਵਿਚ ਵੱਡਾ ਘੁਟਾਲਾ, ਪੰਜਾਬ ਦੇ 15 ਅਫ਼ਸਰ ਸ਼ੱਕ ਦੇ ਘੇਰੇ ਵਿਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News