ਅਕਾਲੀ ਦਲ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਅੱਜ ਹੋ ਸਕਦੈ ਐਲਾਨ

Saturday, Nov 26, 2016 - 04:54 PM (IST)

 ਅਕਾਲੀ ਦਲ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਅੱਜ ਹੋ ਸਕਦੈ ਐਲਾਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਸਕਦੇ ਹਨ। ਇਸ ਤੋਂ ਪਹਿਲਾਂ ਅਕਾਲੀ ਦਲ ਨੇ 16 ਨਵੰਬਰ ਨੂੰ 69 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਅਕਾਲੀ ਦਲ ਸਾਰੀਆਂ ਸੀਟਾਂ ''ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦਾ ਹੈ। ਅੱਜ ਆਉਣ ਵਾਲੀ ਸੂਚੀ ''ਚ ਮੁੱਖ ਮੰਤਰੀ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਟਿਕਟ ਦਾ ਐਲਾਨ ਹੋਵੇਗਾ ਜਾਂ ਨਹੀਂ, ਇਹ ਅਜੇ ਸਾਫ ਨਹੀਂ ਹੋ ਸਕਿਆ ਹੈ।

author

Babita Marhas

News Editor

Related News