ਜਲੰਧਰ 'ਚ ਅਕਾਲੀ ਦਲ ਨੂੰ ਝਟਕਾ, ਸੀਨੀਅਰ ਆਗੂ ਪਾਰਟੀ ਨੂੰ ਅਲਵਿਦਾ ਕਹਿ 'ਆਪ' ਹੋਇਆ ਸ਼ਾਮਲ
Thursday, Jul 04, 2024 - 12:45 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਸਮੇਤ ਦੋ ਲੀਡਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੀਨੀਅਰ ਆਗੂ ਗਗਨਦੀਪ ਸਿੰਘ ਸਮੇਤ ਇਕ ਹੋਰ ਆਗੂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਗਗਨਦੀਪ ਸਿੰਘ ਯੂਥ ਅਕਾਲੀ ਦਲ ਦੋਆਬਾ ਦੇ ਜੁਆਇੰਟ ਸਕੱਤਰ, ਜਨਰਲ ਸਕੱਤਰ, ਸੀਨੀਅਰ ਵਾਈਸ ਪ੍ਰੈਸੀਡੈਂਟ ਅਤੇ ਵਾਰਡ ਨੰਬਰ-74 ਦੇ ਇੰਚਾਰਜ ਰਹਿ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ 'ਚ ਡਟੇ ਰਾਜਾ ਵੜਿੰਗ, ਕਾਫਲਾ ਰੁਕਵਾ ਚੱਖਿਆ ਗੋਲ-ਗੱਪਿਆਂ ਦਾ ਸਵਾਦ
ਆਖ਼ਿਰ ਕਿਸ ਪਾਰਟੀ ਨੂੰ ਮਿਲੇਗੀ ਜਲੰਧਰ ਵੈਸਟ ਦੀ ਸੀਟ, ਭਾਜਪਾ, 'ਆਪ' ਤੇ ਕਾਂਗਰਸ ਦੀ ਸਾਖ਼ ਦਾਅ 'ਤੇ
ਜਲੰਧਰ ਵੈਸਟ ਵਿਧਾਨ ਸਭਾ ਹਲਕੇ ’ਚ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾ ਰਿਹਾ ਹੈ। ਇਸ ਸੀਟ ਨੂੰ ਜਿੱਤਣਾ ਭਾਜਪਾ, ‘ਆਪ’ਅਤੇ ਕਾਂਗਰਸ ਦੇ ਵੱਕਾਰ ਦਾ ਸਵਾਲ ਬਣ ਚੁੱਕਾ ਹੈ। ਜਲੰਧਰ ਵੈਸਟ ਦੀ ਇਹ ਸੀਟ ਕਿਸ ਪਾਰਟੀ ਦੀ ਝੋਲੀ ’ਚ ਜਾਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਸ ਸੀਟ ਨੂੰ ਜਿੱਤਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ।
ਇਹ ਵੀ ਪੜ੍ਹੋ-ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ, CM ਮਾਨ ਦੀ ਪਤਨੀ ਨੇ ਆਖੀ ਵੱਡੀ ਗੱਲ
ਜ਼ਿਕਰਯੋਗ ਹੈ ਕਿ ਸਾਲ 2022 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜ ਕੇ ਸ਼ੀਤਲ ਅੰਗੁਰਾਲ ਜਲੰਧਰ ਵੈਸਟ ਤੋਂ ਵਿਧਾਇਕ ਬਣੇ ਸਨ ਪਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ’ਚ ਸ਼ਾਮਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਚਾਹਿਆ ਪਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਾ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ। ਇਸ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਹੁਣ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸੁਰਿੰਦਰ ਕੌਰ ਚੋਣ ਮੈਦਾਨ ’ਚ ਹੈ।
ਇਹ ਵੀ ਪੜ੍ਹੋ-ਮੋਹਿੰਦਰ ਭਗਤ ਨੂੰ ਤੁਸੀਂ ਵਿਧਾਇਕ ਬਣਾਓ, ਅਸੀਂ ਬਣਾਵਾਂਗੇ ਮੰਤਰੀ : ਭਗਵੰਤ ਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।