ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ
Friday, Dec 02, 2022 - 06:26 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ ਉਹ 6 ਦਸੰਬਰ ਨੂੰ ਦੁਪਹਿਰ 12.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋ ਕੇ ਆਪਣੀ ਪਾਰਟੀ ਵਿਰੋਧੀ ਬਿਆਨਬਾਜ਼ੀ ਦਾ ਸਪੱਸ਼ਟੀਕਰਨ ਦੇਣ। ਇਸ ਸਬੰਧੀ ਪੱਤਰ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਵੀ ਭੇਜਿਆ ਹੈ।
ਇਹ ਵੀ ਪੜ੍ਹੋ : ਅਮਰੀਕਾ ’ਚ ਡਿਟੇਨ ਕੀਤੇ ਗੈਂਗਸਟਰ ਗੋਲਡੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਸਾਬਕਾ ਐੱਮ. ਪੀ. ਖ਼ਿਲਾਫ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਅਨੁਸ਼ਾਸਨੀ ਕਾਰਵਾਈ ਆਰੰਭੀ ਗਈ ਹੈ। ਪੱਤਰ ਵਿਚ ਕਿਹਾ ਗਿਆ ਕਿ ਕਮੇਟੀ ਪਹਿਲਾਂ ਹੀ ਸਾਬਕਾ ਐੱਮ. ਪੀ. ਵੱਲੋਂ ਉਨ੍ਹਾਂ ਨੂੰ ਜਾਰੀ ਕੀਤੇ ਕਾਰਣ ਦੱਸੋ ਨੋਟਿਸ ਦੇ ਦਿੱਤੇ ਜਵਾਬ ’ਤੇ ਅਸੰਤੁਸ਼ਟੀ ਜ਼ਾਹਰ ਕਰ ਚੁੱਕੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਬਜਾਏ ਸਿੱਧੇ ਰਾਹ ਪੈਣ ਦੇ ਬਰਾੜ ਆਪਣੇ ਪੱਧਰ ’ਤੇ ਹੀ ਕਮੇਟੀਆਂ ਦੇ ਗਠਨ ਵਿਚ ਲੱਗੇ ਹੋਏ ਹਨ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ। ਮਲੂਕਾ ਨੇ ਸਾਬਕਾ ਐੱਮ. ਪੀ. ਨੂੰ ਆਖਿਆ ਹੈ ਕਿ ਉਹ 6 ਦਸੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਵੀ ਹੋਣ ਅਤੇ ਆਪਣਾ ਲਿਖਤੀ ਜਵਾਬ ਵੀ ਕਮੇਟੀ ਨੂੰ ਦੇਣ।
ਇਹ ਵੀ ਪੜ੍ਹੋ : ਅਕਾਲੀ ਦਲ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਜਗਮੀਤ ਬਰਾੜ ਨੂੰ ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਵੱਡਾ ਝਟਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।