ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
Tuesday, Sep 15, 2026 - 04:59 PM (IST)
ਚੰਡੀਗੜ੍ਹ/ਖਡੂਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਸਬੰਧੀ ਲਿਖਤੀ ਸ਼ਿਕਾਇਤਾਂ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵੱਲੋਂ ਪ੍ਰਾਪਤ ਹੋਈਆਂ ਸਨ ਅਤੇ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਲਾਮਿਸਾਲ ਪੰਜਾਬ ਬਚਾਓ ਰੈਲੀ ਸਮੇਂ ਵੀ ਸਥਾਨਕ ਲੀਡਰਸ਼ਿਪ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਖ਼ਿਲਾਫ ਕੀਤੀਆਂ ਜਾ ਰਹੀਆਂ ਸਾਜ਼ਿਸ਼ਾਂ ਸਬੰਧੀ ਮਿਲ ਕੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਸੀ।
ਇਹ ਵੀ ਪੜ੍ਹੋ : ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਅੱਜ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਖਾਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : 25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
