ਐਕਸ਼ਨ ਮੋਡ 'ਚ ਅਕਾਲੀ ਦਲ, ਸੁਖਬੀਰ ਸਿੰਘ ਬਾਦਲ ਨੇ ਸੱਦ ਲਈ ਮੀਟਿੰਗ
Friday, Jan 23, 2026 - 06:05 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਕ ਅਹਿਮ ਬੈਠਕ ਸੱਦ ਲਈ ਹੈ। ਸੂਤਰਾਂ ਅਨੁਸਾਰ ਇਹ ਮੀਟਿੰਗ ਸ਼ਨੀਵਾਰ ਨੂੰ ਦੁਪਹਿਰ 12 ਵਜੇ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਇਸ ਅਹਿਮ ਇਕੱਠ ਵਿਚ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੂੰ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਗਿਆ ਹੈ। ਇਸ ਬੈਠਕ ਦਾ ਮੁੱਖ ਮਨੋਰਥ ਪਾਰਟੀ ਦੀਆਂ ਜੜ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨਾ ਹੈ, ਜਿਸ ਤਹਿਤ ਬੂਥ ਲੈਵਲ ਤੱਕ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ 'ਤੇ ਵਿਸਥਾਰਤ ਚਰਚਾ ਕੀਤੀ ਜਾਵੇਗੀ। ਪਾਰਟੀ ਹਾਈਕਮਾਂਡ ਨੇ ਹੁਣ ਆਪਣਾ ਪੂਰਾ ਨਿਸ਼ਾਨਾ 2027 ਦੀਆਂ ਵਿਧਾਨ ਸਭਾ ਚੋਣਾਂ 'ਤੇ ਕੇਂਦਰਿਤ ਕਰ ਦਿੱਤਾ ਹੈ ਤਾਂ ਜੋ ਸਮੇਂ ਸਿਰ ਚੋਣ ਮੈਦਾਨ ਵਿਚ ਮਜ਼ਬੂਤੀ ਨਾਲ ਉਤਰਿਆ ਜਾ ਸਕੇ।
ਇਹ ਵੀ ਪੜ੍ਹੋ : ਪਿੰਡ ਮੂਸੇ ਵਾਲਾ ਵਿਚ ਪੈ ਗਿਆ ਭੜਥੂ, ਚੱਲੇ ਤੇਜ਼ਧਾਰ ਹਥਿਆਰ
ਇਸ ਤੋਂ ਇਲਾਵਾ ਮੀਟਿੰਗ ਦੌਰਾਨ ਹਾਲ ਹੀ ਵਿਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਵਿਚ ਅਕਾਲੀ ਦਲ ਦੇ ਪ੍ਰਦਰਸ਼ਨ ਦਾ ਵੀ ਗੰਭੀਰਤਾ ਨਾਲ ਮੰਥਨ ਕੀਤਾ ਜਾਵੇਗਾ। ਪਾਰਟੀ ਆਗੂਆਂ ਵੱਲੋਂ ਚੋਣ ਨਤੀਜਿਆਂ ਦੀ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਪਾਰਟੀ ਦੀਆਂ ਕਮੀਆਂ ਅਤੇ ਮਜ਼ਬੂਤ ਪੱਖਾਂ ਨੂੰ ਪਛਾਣ ਕੇ ਅਗਲੀ ਰਣਨੀਤੀ ਉਲੀਕੀ ਜਾ ਸਕੇ।
ਇਹ ਵੀ ਪੜ੍ਹੋ : ਕਹਿਰ ਓ ਰੱਬਾ ! ਮੀਂਹ ਕਾਰਣ ਖੰਭੇ 'ਚ ਆਇਆ ਕਰੰਟ, 18 ਸਾਲਾ ਮੁੰਡੇ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
