ਅਕਾਲੀ ਦਲ ਟਕਸਾਲੀ ਵਲੋਂ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
Wednesday, Mar 20, 2019 - 07:05 PM (IST)

ਅਜਨਾਲਾ (ਵਰਿੰਦਰ) : ਅਕਾਲੀ ਦਲ ਟਕਸਾਲੀ ਵਲੋਂ ਪਾਰਟੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਇਸ ਪੰਜ ਮੈਂਬਰੀ ਕੌਰ ਕਮੇਟੀ ਵਿਚ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ, ਸੀਨੀਅਰ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ, ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਅਤੇ ਜਨਰਲ ਸਕੱਤਰ ਉਜਾਗਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਗੱਲ ਦੀ ਜਾਣਕਾਰੀ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੁਲਾਰੇ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਦਿੱਤੀ ਹੈ।