ਅਕਾਲੀ ਦਲ ਟਕਸਾਲੀ ਨੇ 28 ਨੂੰ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ
Friday, Oct 25, 2019 - 06:24 PM (IST)

ਮੋਹਾਲੀ (ਨਿਆਮੀਆਂ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ 28 ਅਕਤੂਬਰ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਅਮਰਪਾਲ ਸਿੰਘ ਬੋਨੀ ਅਜਨਾਲਾ ਸਾਬਕਾ ਸੰਸਦੀ ਸਕੱਤਰ ਦੇ ਗ੍ਰਹਿ ਵਿਖੇ ਰੱਖੀ ਗਈ ਹੈ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੁਲਾਰਾ ਕਰਨੈਲ ਸਿੰਘ ਪੀਰਮੁਹੰਮਦ ਅਤੇ ਯੂਥ ਅਕਾਲੀ ਦਲ ਟਕਸਾਲੀ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਵਲੋਂ ਦਿੱਤੀ ਗਈ ।
ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ਦੇ ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਅਹਿਮ ਫੈਸਲੇ ਲਏ ਜਾਣਗੇ।