ਸੇਖਵਾਂ ਦੇ ਜਾਣ ਤੋਂ ਬਾਅਦ ਅਕਾਲੀ ਦਲ ਸੰਯੁਕਤ ਨੇ ਬੁਲਾਈ ਪਾਰਟੀ ਦੀ ਹੰਗਾਮੀ ਮੀਟਿੰਗ
Friday, Aug 27, 2021 - 06:22 PM (IST)

ਮੋਹਾਲੀ (ਪਰਦੀਪ) : ਅਕਾਲੀ ਦਲ ਸੰਯਕੁਤ ਵਲੋਂ 28 ਅਗਸਤ ਨੂੰ ਸਵੇਰੇ 11:30 ਵਜੇ ਮੋਹਾਲੀ ਵਿਖੇ ਪਾਰਟੀ ਦੇ ਸਮੂਹ ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਇੱਕ ਹੰਗਾਮੀ ਮੀਟਿੰਗ ਰੱਖੀ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਦਿੱਤੀ ਹੈ।
ਇਹ ਮੀਟਿੰਗ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਸਰਪ੍ਰਸਤ ਹੇਠ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਕਰਨਗੇ, ਜਿਸ ਵਿਚ ਬਹੁਤ ਹੀ ਅਹਿਮ ਫ਼ੈਸਲੇ ਲਏ ਜਾਣਗੇ।