ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ

Thursday, Feb 17, 2022 - 11:20 AM (IST)

ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ

ਤਰਨਤਾਰਨ (ਰਮਨ) - ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਜੁਰਮ ਹੇਠ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਥਾਣਾ ਵਲਟੋਹਾ ਵਿਖੇ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ

ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਬੀਤੀ 13 ਫਰਵਰੀ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵੱਲੋਂ ਵੱਡੀ ਗਿਣਤੀ ਵਿੱਚ ਇਕੱਠ ਕਰਦੇ ਹੋਏ ਰੋਡ ਸ਼ੋਅ ਕੱਢਿਆ ਗਿਆ ਸੀ। ਇਸ ਰੋਡ ਸ਼ੋਅ ਵਿੱਚ ਕਰੀਬ 400 ਟਰੈਕਟਰ ਅਤੇ 1000 ਤੋਂ ਵਧ ਮੋਟਰ ਸਾਈਕਲ, ਗੱਡੀਆਂ ਸ਼ਾਮਲ ਸਨ। ਰੋਡ ਸ਼ੋਅ ਦੌਰਾਨ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੀ ਉਲੰਘਣਾ ਪਾਏ ਜਾਣ ਤਹਿਤ ਅਤੇ ਪਵਨ ਕੁਮਾਰ ਪੁੱਤਰ ਪਿਆਰਾ ਲਾਲ ਨਿਵਾਸੀ ਖੇਮਕਰਨ ਦੇ ਬਿਆਨਾਂ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)


author

rajwinder kaur

Content Editor

Related News