ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਅਦਾਲਤ ਵਲੋਂ ਵੱਡੀ ਰਾਹਤ

Friday, Feb 17, 2023 - 06:48 PM (IST)

ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਅਦਾਲਤ ਵਲੋਂ ਵੱਡੀ ਰਾਹਤ

ਤਰਨ ਤਾਰਨ (ਰਮਨ) : ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਖ਼ਿਲਾਫ 2017 ਦੌਰਾਨ ਪਾਰਟੀ ਵੱਲੋਂ ਦਿੱਤੇ ਧਰਨੇ ਦੌਰਾਨ ਉਸ ਸਮੇਂ ਦੇ ਡੀ. ਸੀ. ਖ਼ਿਲਾਫ ਭੱਦੀ ਸ਼ਬਦਾਵਲੀ ਵਰਤਣ ਸਬੰਧੀ ਕਾਂਗਰਸ ਪਾਰਟੀ ਦੇ ਸਾਬਕਾ ਚੇਅਰਮੈਨ ਤੇਜਪ੍ਰੀਤ ਸਿੰਘ ਪੀਟਰ ਅਤੇ ਹੋਰਾਂ ਦੇ ਬਿਆਨਾਂ ਹੇਠ ਥਾਣਾ ਸਦਰ ਤਰਨਤਾਰਨ ਵਿਖੇ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿਸ ਬਾਬਤ ਮਾਨਯੋਗ ਅਦਾਲਤ ਵਲੋ ਸ਼ੁੱਕਰਵਾਰ ਨੂੰ ਵਿਰਸਾ ਸਿੰਘ ਵਲਟੋਹਾ ਨੂੰ ਕੇਸ ਵਿਚੋਂ ਬਰੀ ਕਰ ਦਿੱਤਾ ਹੈ। ਸਾਲ 2017 ਦੇ ਮਾਮਲੇ ਸਬੰਧੀ ਵਿਰਸਾ ਸਿੰਘ ਵਲਟੋਹਾ ਖ਼ਿਲਾਫ ਕੇਸ ਦੀ ਸੁਣਵਾਈ ਮਾਣਯੋਗ ਜੱਜ ਰਾਜੇਸ਼ ਆਹਲੂਵਾਲੀਆ ਦੀ ਅਦਾਲਤ ’ਚ ਚੱਲ ਰਹੀ ਸੀ। ਜਿਸ ’ਚ ਪ੍ਰਾਈਵੇਟ ਤੌਰ ’ਤੇ ਦੋ ਗਵਾਹ ਜਿਨ੍ਹਾਂ ’ਚ ਕਾਂਗਰਸੀ ਆਗੂ ਤੇਜਪ੍ਰੀਤ ਸਿੰਘ ਪੀਟਰ ਅਤੇ ਗੁਰਲਾਲ ਸਿੰਘ ਪੁੱਤਰ ਇੰਦਰਪ੍ਰੀਤ ਸਿੰਘ ਵਾਸੀ ਭਿੱਖੀਵਿੰਡ ਸ਼ਾਮਲ ਸਨ।

ਇਹ ਵੀ ਪੜ੍ਹੋ : ਦੋਆਬੇ ਦੇ ਇਹ ਤਿੰਨ ਵੱਡੇ ਟੋਲ ਪਲਾਜ਼ੇ ਹੋਏ ਬੰਦ, ਪੰਜਾਬ ਸਰਕਾਰ ਨੇ ਜਾਰੀ ਕੀਤੇ ਲਿਖਤੀ ਹੁਕਮ

ਵਿਰਸਾ ਸਿੰਘ ਵਲਟੋਹਾ ਵੱਲੋਂ ਅਦਾਲਤ ਵਿਚ ਕੇਸ ਲੜ ਰਹੇ ਵਕੀਲ ਜਸਇਕਬਾਲ ਸਿੰਘ ਢਿੱਲੋ ਦੀਆਂ ਦਲੀਲਾਂ ਨਾਲ ਅਸਹਿਮਤੀ ਪ੍ਰਗਟਾਉਂਦੇ ਹੋਏ ਸੀ. ਜੇ. ਐੱਮ ਤਰਨਤਾਰਨ ਰਾਜੇਸ਼ ਆਹਲੂਵਾਲੀਆ ਦੀ ਅਦਾਲਤ ਨੇ ਵਲਟੋਹਾ ਨੂੰ ਬਰੀ ਕਰ ਦਿੱਤਾ ਹੈ। ਪ੍ਰੋਫੈਸਰ ਵਲਟੋਹਾ ਦੇ ਬਰੀ ਹੋਣ ’ਤੇ ਅਕਾਲੀ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਵਲਟੋਹਾ ਨੇ ਅਦਾਲਤ ਵੱਲੋਂ ਇਨਸਾਫ ਮਿਲਣ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਨਿਆਂ ਪ੍ਰਣਾਲੀ ਦਾ ਵੀ ਧੰਨਵਾਦ ਕੀਤਾ। 

ਇਹ ਵੀ ਪੜ੍ਹੋ : ਗਰੀਬਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਣਕ ਨੂੰ ਲੈ ਕੇ ਖੜ੍ਹਾ ਹੋਇਆ ਨਵਾਂ ਪੰਗਾ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News