ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਭੰਗ

Wednesday, Oct 28, 2026 - 06:03 PM (IST)

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਭੰਗ

ਚੰਡੀਗੜ੍ਹ : ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵੱਡਾ ਫੈਸਲਾ ਲੈਂਦਿਆਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਪਾਰਟੀ ਵਲੋਂ ਬਕਾਇਦਾ ਪੱਤਰ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਕਿ ਆਪਣੇ ਸਾਰੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਤੇ ਸਮੂਹ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਸਮੂਹ ਵਰਕਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਹੋਈ ਅਹਿਮ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕੀਤਾ ਜਾਂਦਾ ਹੈ। ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਨਵੇਂ ਢਾਂਚੇ ਦੇ ਵਿਸਥਾਰ ਅਤੇ ਅਗਲੀਆਂ ਨਿਯੁਕਤੀਆਂ ਸੰਬੰਧੀ ਫੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਜਲਦ ਹੀ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ ਗ੍ਰਿਫ਼ਤਾਰ

ਇਸ ਲਈ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਪਾਰਟੀ ਦੇ ਫੈਸਲੇ ਦੀ ਪਾਲਣਾ ਕਰਨ ਅਤੇ ਅਗਲੇ ਹੁਕਮਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਅਨੁਸ਼ਾਸਨ ਅਨੁਸਾਰ ਆਪਣੀਆਂ ਸੇਵਾਵਾਂ ਜਾਰੀ ਰੱਖਣ। ਆਖਿਆ ਗਿਆ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਜਲਦ ਹੀ ਮੀਟਿੰਗ ਕਰਕੇ ਨਵੀਂ ਨਿਯੁਕਤੀ ਕਰੇਗੀ। 

ਇਹ ਵੀ ਪੜ੍ਹੋ : ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ ਰੋਕਾਂ, ਮਹਿਲਾ ਪੁਲਸ ਸਮੇਤ ਭਾਰੀ ਫੋਰਸ ਤਾਇਨਾਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News