ਮਾਝਾ-ਮਾਲਵਾ ਤੋਂ ਬਾਅਦ ਦੋਆਬੇ ''ਚ ਆਧਾਰ ਮਜ਼ਬੂਤ ਕਰੇਗਾ ''ਅਕਾਲੀ ਦਲ ਵਾਰਿਸ ਪੰਜਾਬ ਦੇ''
Saturday, Sep 05, 2026 - 06:25 PM (IST)
ਜਲੰਧਰ (ਧਵਨ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੇ ਦੋਆਬਾ ਖੇਤਰ ’ਚ ਪਾਰਟੀ ਦਾ ਸੰਗਠਨਾਤਮਕ ਆਧਾਰ ਮਜ਼ਬੂਤ ਕਰਨ ਲਈ ਵਿਆਪਕ ਜਨਸੰਪਰਕ ਮੁਹਿੰਮ ਸ਼ੁਰੂ ਕੀਤੀ ਹੈ। ਪਾਰਟੀ ਆਗੂਆਂ ਅਨੁਸਾਰ ਮਾਝਾ ਅਤੇ ਮਾਲਵਾ ’ਚ ਸਰਗਰਮੀਆਂ ਤੇਜ਼ ਕਰਨ ਤੋਂ ਬਾਅਦ ਹੁਣ ਦੋਆਬੇ ’ਚ ਵੀ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਸਰਗਰਮ ਕੀਤਾ ਜਾ ਰਿਹਾ ਹੈ।
ਸੀਨੀਅਰ ਆਗੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਜਲਦ ਹੀ ਦੋਆਬੇ ਦੇ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕਰ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕਰਨਗੇ। ਪੰਜਾਬ ਖਾਦੀ ਬੋਰਡ ਦੇ ਸਾਬਕਾ ਉਪ-ਪ੍ਰਧਾਨ ਅਤੇ ਪਾਰਟੀ ਕਾਰਜਕਾਰਨੀ ਮੈਂਬਰ ਰਾਜਿੰਦਰ ਸਿੰਘ ਸੰਦਲ ਨੇ ਕਿਹਾ ਕਿ ਪਾਰਟੀ ਆਮ ਜਨਤਾ ਨਾਲ ਸਿੱਧਾ ਸੰਪਰਕ ਸਥਾਪਤ ਕਰ ਰਹੀ ਹੈ। ਇਸ ਹੇਠ ਵਰਕਰ ਪਿੰਡਾਂ, ਕਸਬਿਆਂ ਅਤੇ ਸ਼ਹਿਰੀ ਖੇਤਰਾਂ ’ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾ ਰਹੇ ਹਨ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
ਸੰਦਲ ਨੇ ਕਿਹਾ ਕਿ ਦੋਆਬਾ ਪਾਰਟੀ ਲਈ ਅਹਿਮ ਖੇਤਰ ਹੈ। ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਗਵਾੜਾ ਅਤੇ ਗੋਰਾਇਆ ਸਮੇਤ ਹੋਰ ਖੇਤਰਾਂ ’ਚ ਸੰਗਠਨ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ’ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰ ਵਿਰੋਧੀ ਧਿਰਾਂ ਨੂੰ ਤਿੱਖੀ ਚੁਣੌਤੀ ਦੇਵੇਗਾ।
ਇਹ ਵੀ ਪੜ੍ਹੋ: ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
