Big Breaking : ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪੰਜ ਆਗੂਆਂ ਨੂੰ ਪਾਰਟੀ ''ਚੋਂ ਕੱਢਿਆ

Thursday, Oct 29, 2026 - 12:01 PM (IST)

Big Breaking : ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪੰਜ ਆਗੂਆਂ ਨੂੰ ਪਾਰਟੀ ''ਚੋਂ ਕੱਢਿਆ

ਚੰਡੀਗੜ੍ਹ : ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਵੱਡੀ ਕਾਰਵਾਈ ਕਰਦਿਆਂ ਪੰਜ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਪਾਰਟੀ ਵੱਲੋਂ ਬਕਾਇਦਾ ਪੱਤਰ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਅਵਤਾਰ ਸਿੰਘ ਸੇਖੋਂ, ਗੁਰਦੀਪ ਸਿੰਘ ਭੰਡਾਲ, ਜਗਦੀਪ ਸਿੰਘ ਕੰਸਾਲਾ, ਕ੍ਰਿਸ਼ਨ ਸਿੰਘ ਰੁਪਾਣਾ ਅਤੇ ਜਸਵਿੰਦਰ ਸਿੰਘ ਡਰੋਲੀ ਨੂੰ ਪਾਰਟੀ 'ਚੋਂ ਮੁੱਤਲ ਕੀਤਾ ਜਾਂਦਾ ਹੈ। 

ਇਹ ਵੀ ਪੜ੍ਹੋ : ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਭੰਗ

ਪੱਤਰ ਵਿਚ ਗਿਆ ਹੈ ਕਿ ਇਨ੍ਹਾਂ ਆਗੂਆਂ ਵੱਲੋਂ ਪਾਰਟੀ ਦੇ ਨਿਯਮਾਂ ਅਤੇ ਅਨੁਸ਼ਾਸਨ ਦੇ ਉਲਟ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ, ਪਾਰਟੀ ਦੇ ਧਿਆ ਵਿਚ ਆਉਣ ਤੋਂ ਬਾਅਦ ਇਨ੍ਹਾਂ ਆਗੂਆਂ ਨੂੰ ਪਾਰਟੀ ਵਿਚ ਤੁਰੰਤ ਮੁਅੱਤਲ ਕੀਤਾ ਜਾਂਦਾ ਹੈ। ਇਹ ਕਾਰਵਾਈ ਪਾਰਟੀ ਦੀਆਂ ਨੀਤੀਆਂ, ਅਨੁਸ਼ਾਸਨ ਅਤੇ ਵਫਾਦਾਰੀ ਦੇ ਸਿਧਾਂਤਾਂ ਦੇ ਉਲਟ ਹੈ ਅਤੇ ਇਸ ਨੂੰ ਗੰਭੀਰ ਅਨੂਸ਼ਾਸਨਹੀਣਤਾ ਮੰਨਿਆ ਜਾਂਦਾ ਹੈ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ ਗ੍ਰਿਫ਼ਤਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News