ਚੁਫੇਰਿਓਂ ਘਿਰੇ ਅਕਾਲੀ ਦਲ ਨੇ ਜਿੱਤੀ ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ, ਮੁੜ ਧਾਮੀ ਹੱਥ ਕਮਾਨ
Wednesday, Nov 09, 2022 - 06:24 PM (IST)

ਅੰਮ੍ਰਿਤਸਰ (ਸਰਬਜੀਤ, ਰਾਜਿੰਦਰ, ਸਾਗਰ) : ਚੁਫੇਰਿਓਂ ਘਿਰੇ ਅਕਾਲੀ ਦਲ ਨੇ ਇਕ ਵਾਰ ਫਿਰ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਵਿਚ ਫਤਿਹ ਹਾਸਲ ਕਰ ਲਈ ਹੈ। ਅਕਾਲੀ ਦਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਜਦਕਿ ਉਨ੍ਹਾਂ ਦੇ ਖ਼ਿਲਾਫ਼ ਅਕਾਲੀ ਦਲ ’ਚੋਂ ਬਾਹਰ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਮੈਦਾਨ ਵਿਚ ਸਨ। ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੱਕ ਵਿਚ 104 ਵੋਟਾਂ ਪਈਆਂ ਜਦਕਿ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹੀ ਹਾਸਲ ਹੋ ਸਕੀਆਂ।
ਐੱਸ. ਜੀ. ਪੀ. ਸੀ. ਇਜਲਾਸ ਵਿਚ ਕੁੱਲ 146 ਮੈਂਬਰ ਹਾਜ਼ਰ ਸਨ। ਹਰਜਿੰਦਰ ਸਿੰਘ ਧਾਮੀ ਮੁੜ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਚੁਣੇ ਗਏ ਹਨ। ਇਸ ਦੇ ਨਾਲ ਹੀ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਿਆਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੂੰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਕਰਵਟ ਬਦਲਣ ਦੀ ਤਿਆਰੀ ’ਚ ਮੌਸਮ, ਯੈਲੋ ਅਲਰਟ ਜਾਰੀ