ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ 8 ਅਪ੍ਰੈਲ ਨੂੰ, ਚੁਣੇ ਜਾਣਗੇ ਨਵੇਂ ਪ੍ਰਧਾਨ ਤੇ ਅਹੁਦੇਦਾਰ
Monday, Apr 07, 2025 - 10:28 AM (IST)

ਚੰਡੀਗੜ੍ਹ (ਮਨਪ੍ਰੀਤ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਸਾਈਟ ਐਕਸ ਰਾਹੀਂ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ 8 ਅਪ੍ਰੈਲ ਮੰਗਲਵਾਰ ਦੁਪਿਹਰ 2 ਵਜੇ ਪਾਰਟੀ ਹੈਡਕੁਆਰਟਰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਬੁਲਾਈ ਗਈ ਹੈ।
ਇਹ ਵੀ ਪੜ੍ਹੋ : ਡੱਲੇਵਾਲ ਨੇ ਖ਼ਤਮ ਕੀਤਾ ਮਰਨ ਵਰਤ, 131 ਦਿਨ ਬਾਅਦ ਤੋੜਿਆ ਵਰਤ
ਜਿਸ ’ਚ ਪਾਰਟੀ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਡੈਲੀਗੇਟ ਇਜਲਾਸ ਬੁਲਾਣ ਦੀ ਮਿਤੀ ਤੈਅ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ਸਾਵਧਾਨ ! ਹੋਸ਼ ਉਡਾ ਦੇਵੇਗੀ FSSAI ਦੀ ਇਹ ਰਿਪੋਰਟ
ਜਾਣਕਾਰੀ ਅਨੁਸਾਰ ਬੈਠਕ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8