ਲੰਗਾਹ ਦੀ ਚੰਡੀਗੜ੍ਹ ਜ਼ਿਲਾ ਅਦਾਲਤ ਤੋਂ ਅਰਜ਼ੀ ਖਾਰਿਜ ਹੋਣ ਤੋਂ ਬਾਅਦ ਗੁਰਦਾਸਪੁਰ ਪੁਲਸ ਨੇ ਕੱਸੀ ਕਮਰ

Tuesday, Oct 03, 2017 - 09:17 AM (IST)

ਲੰਗਾਹ ਦੀ ਚੰਡੀਗੜ੍ਹ ਜ਼ਿਲਾ ਅਦਾਲਤ ਤੋਂ ਅਰਜ਼ੀ ਖਾਰਿਜ ਹੋਣ ਤੋਂ ਬਾਅਦ ਗੁਰਦਾਸਪੁਰ ਪੁਲਸ ਨੇ ਕੱਸੀ ਕਮਰ

ਗੁਰਦਾਸਪੁਰ (ਦੀਪਕ) – ਅਕਾਲੀ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਆਤਮ ਸਮਰਪਣ ਕਰਨ ਦੀ ਅਰਜ਼ੀ ਲਾਈ ਗਈ ਸੀ ਪਰ ਅਦਾਲਤ ਨੇ ਅਰਜ਼ੀ ਨੂੰ ਖਾਰਿਜ ਕਰ ਦਿੱਤਾ। ਮਾਣਯੋਗ ਅਦਾਲਤ ਨੇ ਲੰਗਾਹ ਦੀ ਅਰਜ਼ੀ ਇਸ ਲਈ ਖਾਰਿਜ ਕਰ ਦਿੱਤੀ ਕਿ ਇਹ ਮਾਮਲਾ ਉਨ੍ਹਾਂ ਦੀ ਸੀਮਾ ਖੇਤਰ ਤੋਂ ਬਾਹਰ ਹੈ ਅਤੇ ਉਹ ਗੁਰਦਾਸਪੁਰ ਵਿਚ ਹੀ ਆਤਮ ਸਮਰਪਣ ਕਰਨ।
ਇਸ ਸਬੰਧੀ ਜਦ ਡੀ. ਐੱਸ. ਪੀ. ਸਿਟੀ ਏ. ਡੀ. ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਚ ਲੰਗਾਹ ਦੇ ਹੋਣ ਦਾ ਮੀਡੀਆ ਦੇ ਜ਼ਰੀਏ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਲੰਗਾਹ ਨੂੰ ਗ੍ਰਿਫਤਾਰ ਕਰਨ ਲਈ ਗੁਰਦਾਸਪੁਰ ਤੋਂ ਚੰਡੀਗੜ੍ਹ ਦੇ ਲਈ ਪੁਲਸ ਦੀਆਂ ਕਈ ਟੀਮਾਂ ਰਵਾਨਾ ਹੋ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੂਰੇ ਸੂਬੇ ਦੀ ਪੁਲਸ ਨੂੰ ਇਕ ਦੂਜੇ ਦੇ ਸੰਪਰਕ ਵਿਚ ਰਹਿਣ ਲਈ ਉੱਚ ਅਧਿਕਾਰੀਆਂ ਵੱਲੋਂ ਹੁਕਮ ਦੇ ਦਿੱਤੇ ਗਏ ਹਨ ਅਤੇ ਚੰਡੀਗੜ੍ਹ ਤੋਂ ਗੁਰਦਾਸਪੁਰ ਦੇ ਹਰ ਆਉਣ-ਜਾਣ ਵਾਲੇ ਰਸਤੇ 'ਤੇ ਨਾਕਾਬੰਦੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਲੰਗਾਹ ਨੂੰ ਅਸੀਂ ਹਿਰਾਸਤ ਵਿਚ ਲੈ ਲਵਾਂਗੇ।


Related News