ਅਕਾਲੀ ਦਲ ਦੇ ਸੀਨੀਅਰ ਆਗੂ ਦੀ ਕੋਰੋਨਾ ਕਾਰਣ ਮੌਤ

Monday, Sep 14, 2020 - 06:20 PM (IST)

ਅਕਾਲੀ ਦਲ ਦੇ ਸੀਨੀਅਰ ਆਗੂ ਦੀ ਕੋਰੋਨਾ ਕਾਰਣ ਮੌਤ

ਬਠਿੰਡਾ (ਵਿਜੇ) : ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਬਠਿੰਡਾ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਭੁੱਲਰ ਐਡਵੋਕੇਟ (ਪਿੱਥੋ) ਦਾ ਦਿਹਾਂਤ ਹੋ ਗਿਆ। ਭੁਪਿੰਦਰ ਸਿੰਘ ਭੁੱਲਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਪਿਛਲੇ ਲਗਭਗ 5 ਦਿਨਾਂ ਤੋਂ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ ਪਰ ਸੋਮਵਾਰ ਸਵੇਰੇ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ :  ਦਿੱਲੀ ਹਾਈਕੋਰਟ ਦਾ ਡੇਰਾ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਝਟਕਾ

ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਮੈਂਬਰਾਂ ਵਲੋਂ ਭੁਪਿੰਦਰ ਸਿੰਘ ਭੁੱਲਰ ਦੀ ਮ੍ਰਿਤਕ ਦੇਹ ਨੂੰ ਹਸਪਤਾਲ 'ਚੋਂ ਦਾਣਾ ਮੰਡੀ ਸਥਿਤ ਸ਼ਮਸ਼ਾਨਘਾਟ ਵਿਖੇ ਪਹੁੰਚਾਇਆ ਗਿਆ, ਜਿੱਥੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਦੀ ਅਗਵਾਈ ਵਿਚ ਸੰਸਥਾ ਵਲੋਂ ਪੂਰੇ ਅਹਿਤਿਆਤ ਨਾਲ ਪੀ. ਪੀ. ਈ. ਕਿੱਟਾਂ ਪਹਿਨ ਕੇ ਪਰਿਵਾਰ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ :  ਅਕਾਲੀ ਨੇਤਾ ਵਲਟੋਹਾ ਬਾਰੇ ਨਵਜੋਤ ਸਿੱਧੂ ਦੇ ਟਵੀਟ ਨੇ ਛੇੜੀ ਨਵੀਂ ਚਰਚਾ


author

Gurminder Singh

Content Editor

Related News