ਔਰਤਾਂ ਖਿਲਾਫ ਟਿੱਪਣੀ ਕਰਨ ’ਤੇ ਅਕਾਲੀ ਆਗੂ ਮਲੂਕਾ ਤਲਬ, ਮਹਿਲਾ ਕਮਿਸ਼ਨ ਨੇ DGP ਨੂੰ ਲਿਖਿਆ ਪੱਤਰ

Thursday, Oct 22, 2026 - 08:19 AM (IST)

ਔਰਤਾਂ ਖਿਲਾਫ ਟਿੱਪਣੀ ਕਰਨ ’ਤੇ ਅਕਾਲੀ ਆਗੂ ਮਲੂਕਾ ਤਲਬ, ਮਹਿਲਾ ਕਮਿਸ਼ਨ ਨੇ DGP ਨੂੰ ਲਿਖਿਆ ਪੱਤਰ

ਚੰਡੀਗੜ੍ਹ (ਅਰਚਨਾ, ਅੰਕੁਰ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਔਰਤਾਂ ਖਿਲਾਫ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ’ਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਨੋਟਿਸ ਜਾਰੀ ਕੀਤਾ ਹੈ। ਦਰਅਸਲ ਰਾਮਪੁਰਾ ਫੂਲ ’ਚ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਮਲੂਕਾ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ’ਤੇ ਔਰਤਾਂ ਬਾਰੇ ਟਿੱਪਣੀ ਕੀਤੀ ਸੀ ਅਤੇ ਇਸ ਯੋਜਨਾ ਨੂੰ ਔਰਤਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਦੱਸਿਆ ਸੀ। ਇਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਈ।

ਇਹ ਵੀ ਪੜ੍ਹੋ : ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ ! 63 ਫ਼ੀਸਦੀ ਹੋਵੇਗਾ DA, ਤਨਖ਼ਾਹ 'ਚ ਵੀ ਹੋਵੇਗਾ ਬੰਪਰ ਵਾਧਾ

ਵੀਡੀਓ ਨੂੰ ਲੈ ਕੇ ਮਹਿਲਾ ਕਮਿਸ਼ਨ ਨੇ ਐਕਸ਼ਨ ਮੋਡ ’ਚ ਆਉਂਦਿਆਂ ਮਲੂਕਾ ਨੂੰ ਤਲਬ ਕਰ ਲਿਆ ਹੈ। ਇਸ ਮਾਮਲੇ ਦੇ ਸਬੰਧ ਵਿਚ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 ਦੀ ਧਾਰਾ 12 ਦੇ ਤਹਿਤ ਨੋਟਿਸ ਲਿਆ ਹੈ ਅਤੇ ਡੀ. ਜੀ. ਪੀ. ਗੌਰਵ ਯਾਦਵ ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਪੱਤਰ ਲਿਖ ਕੇ ਐੱਸ. ਪੀ. ਰੈਂਕ ਦੇ ਅਧਿਕਾਰੀ ਤੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ 23 ਅਕਤੂਬਰ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮਲੂਕਾ ਦੇ 23 ਅਕਤੂਬਰ ਨੂੰ ਪੇਸ਼ ਨਾ ਹੋਣ ’ਤੇ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਗਿੱਲ ਨੇ ਉਨ੍ਹਾਂ ਨੂੰ ਔਰਤਾਂ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ ਕੁੱਟਿਆ, ਬਣਾਈ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News