ਮੰਡੀ ਗੋਬਿੰਦਗੜ੍ਹ ’ਚ ਅਕਾਲੀ ਆਗੂ ’ਤੇ ਜ਼ਬਰਦਸਤ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

Tuesday, Jun 29, 2021 - 10:56 PM (IST)

ਮੰਡੀ ਗੋਬਿੰਦਗੜ੍ਹ ’ਚ ਅਕਾਲੀ ਆਗੂ ’ਤੇ ਜ਼ਬਰਦਸਤ ਹਮਲਾ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਮੰਡੀ ਗੌਬਿੰਦਗੜ (ਜਗਦੇਵ, ਵਿਪਨ ਬੀਜਾ) : ਮੰਡੀ ਗੌਬਿੰਦਗੜ੍ਹ ਵਿਚ ਅੱਜ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਜੀਵ ਸਿੰਗਲਾ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਸਿੰਗਲਾ ਸਮੇਤ ਇਕ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ’ਚ ਦਾਖ਼ਲ ਕਰਵਾਇਆ ਗਿਆ ਹੈ। ਉਧਰ ਇਸ ਘਟਨਾ ਦੀ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੁਲਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀ ਹੋਈ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ । ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ’ਤੇ ਹੋਏ ਜਾਨਲੇਵਾ ਹਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਵੀ ਲਿਆ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਡਿਪਟੀ ਕਤਲ ਕਾਂਡ ’ਚ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ

ਇਹ ਹਮਲਾ ਫਤਿਹਗੜ੍ਹ ਸਾਹਿਬ ’ਚ ਪੈਂਦੀ ਸਟੀਲ ਸਿਟੀ ਮੰਡੀ ਗੋਬਿੰਦਗੜ੍ਹ ਦੀ ਸਥਾਨਕ ਚਹਿਲ ਪਹਿਲ ਵਾਲੀ ਕੰਗ ਮਾਰਕਿਟ ’ਚ ਲਗਭਗ 12 ਵਜੇ ਹੋਇਆ। ਅਕਾਲੀ ਆਗੂ ਰਾਜੀਵ ਸਿੰਗਲਾ ’ਤੇ ਦੋ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਦਿੱਤਾ। ਇਸ ਦੌਰਾਨ ਸਿੰਗਲਾ ਦੇ ਚਿਹਰੇ ’ਤੇ ਡੂੰਘਾ ਜ਼ਖਮ ਹੋ ਗਿਆ, ਅਤੇ ਉਹ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗ ਪਏ। ਇਸ ਦੌਰਾਨ ਹਮਲਾਵਰ ਹਵਾਈ ਫਾਇਰ ਕਰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਵਿਚ ਭਾਵੇਂ ਪੁਲੀਸ ਜੁੱਟ ਗਈ ਹੈ ਪ੍ਰੰਤੂ ਕੈਮਰੇ ਸਾਹਮਣੇ ਬੋਲਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ’ਤੇ ਵੱਡੇ ਖ਼ੁਲਾਸਾ, ਵਟਸਐਪ ’ਤੇ ਫਾਈਨਲ ਹੁੰਦੀਆਂ ਹਨ ਕੁੜੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News