ਨਾਭਾ ਜੇਲ੍ਹ 'ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ!

Friday, Jan 09, 2026 - 09:08 PM (IST)

ਨਾਭਾ ਜੇਲ੍ਹ 'ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ!

ਪਟਿਆਲਾ/ਚੰਡੀਗੜ੍ਹ: ਨਾਭਾ ਜੇਲ੍ਹ 'ਚ ਬੰਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੋਣ ਦੀ ਸੂਚਨਾ ਮਿਲੀ ਹੈ। ਖੁਫੀਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਇੱਕ ਗੁਪਤ ਪੱਤਰ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।

ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਨਿਸ਼ਾਨੇ 'ਤੇ ਮਜੀਠੀਆ
ਸੂਤਰਾਂ ਅਨੁਸਾਰ, ਇੱਕ ਕੇਂਦਰੀ ਏਜੰਸੀ ਤੋਂ ਮਿਲੀ ਗੁਪਤ ਜਾਣਕਾਰੀ ਤੋਂ ਬਾਅਦ ਪੰਜਾਬ ਪੁਲਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਇੰਟੈਲੀਜੈਂਸ) ਨੇ ਇੱਕ ਅਹਿਮ ਈ-ਮੇਲ ਜਾਰੀ ਕੀਤੀ ਹੈ। ਇਸ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ। ਦੱਸ ਦੇਈਏ ਕਿ ਮਜੀਠੀਆ ਇਸ ਵੇਲੇ ਪੰਜਾਬ ਦੀ ਨਾਭਾ ਜੇਲ੍ਹ ਵਿੱਚ ਬੰਦ ਹਨ।

PunjabKesari

ਪੁਲਸ ਵਿਭਾਗ 'ਚ ਹੜਕੰਪ, ਸੁਰੱਖਿਆ ਵਧਾਉਣ ਦੇ ਹੁਕਮ
3 ਜਨਵਰੀ 2026 ਨੂੰ ਜਾਰੀ ਕੀਤੇ ਗਏ ਇਸ ਨੋਟਿਸ ਰਾਹੀਂ ਇੰਟੈਲੀਜੈਂਸ ਵਿਭਾਗ ਨੇ ਸਪੈਸ਼ਲ ਡੀ.ਜੀ.ਪੀ. (ਸੁਰੱਖਿਆ), ਏ.ਡੀ.ਜੀ.ਪੀ. (ਜੇਲ੍ਹ), ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਸਮੇਤ ਕਈ ਉੱਚ ਅਧਿਕਾਰੀਆਂ ਨੂੰ ਸੁਚੇਤ ਕੀਤਾ ਹੈ। ਪੱਤਰ ਵਿੱਚ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ:
• ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਢੁਕਵੇਂ ਰੋਕਥਾਮ ਅਤੇ ਸਾਵਧਾਨੀ ਦੇ ਕਦਮ ਚੁੱਕੇ ਜਾਣ।
• ਪਟਿਆਲਾ ਦੇ ਜ਼ੋਨਲ ਇੰਟੈਲੀਜੈਂਸ ਵਿਭਾਗ ਨੂੰ ਸਥਿਤੀ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ।
• ਸੁਰੱਖਿਆ ਏਜੰਸੀਆਂ ਨੂੰ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਅਹਿਮ ਜਾਣਕਾਰੀ ਨੂੰ ਤੁਰੰਤ ਹੈੱਡਕੁਆਰਟਰ ਨਾਲ ਸਾਂਝਾ ਕਰਨ।

ਗੁਪਤ ਰੱਖੀ ਜਾ ਰਹੀ ਹੈ ਜਾਣਕਾਰੀ
ਇੰਟੈਲੀਜੈਂਸ ਵਿਭਾਗ ਨੇ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਜਾਣਕਾਰੀ ਨੂੰ ਜਨਤਕ ਨਾ ਕੀਤਾ ਜਾਵੇ ਅਤੇ ਗੁਪਤਤਾ ਬਣਾਈ ਰੱਖੀ ਜਾਵੇ। ਫਿਲਹਾਲ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਘੇਰਾ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਅੱਤਵਾਦੀ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News